ਸਿੱਧੂ ਮੂਸੇਵਾਲਾ ਮਾਮਲਾ : ਜੱਗੂ ਭਗਵਾਨਪੁਰੀਆ ਨੂੰ 11 ਜੁਲਾਈ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
ਮਾਨਸਾ ਪੁਲਿਸ ਨੇ ਹਾਸਲ ਕੀਤਾ ਜੱਗੂ ਭਗਵਾਨਪੁਰੀਆ ਦਾ ਰਿਮਾਂਡ
ਮਾਨਸਾ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਜਿਸ ਦੇ ਚਲਦੇ ਅਦਾਲਤ ਦੇ ਹੁਕਮਾਂ 'ਤੇ ਮਾਨਸਾ ਪੁਲਿਸ ਨੇ ਇੱਕ ਵਾਰ ਫਿਰ 11 ਜੁਲਾਈਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਜੱਗੂ ਭਗਵਾਨਪੁਰੀਆ ਪਹਿਲਾਂ ਹੀ ਪੁਲਿਸ ਰਿਮਾਂਡ 'ਤੇ ਸੀ ਕਉਂਕਿ ਇਸ ਤੋਂ ਪਹਿਲਾਂ ਮਾਨਸਾ ਪੁਲਿਸ ਨੇ 7 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ ਅਤੇ ਅੱਜ ਅਦਾਲਤ ਵਿਚ ਪੇਸ਼ ਕਰ ਕੇ ਉਸ ਦੇ ਰਿਮਾਂਡ ਵਿਚ ਵਾਧਾ ਕੀਤਾ ਗਿਆ ਹੈ।
ਜੱਗੂ ਭਗਵਾਨਪੁਰੀਆ ਉਪਰ ਇਲਜ਼ਾਮ ਹੈ ਕਿ ਸਿੱਧੂ ਮੂਸੇਵਾਲਾ ਕਤਲ ਉਸ ਦਾ ਹੱਥ ਸ਼ਾਮਲ ਹੈ। ਪੁਲਿਸ ਵਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਨੇ ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਲਈ ਹਥਿਆਰ ਸਪਲਾਈ ਕਰਵਾਏ ਸਨ।