Kabaddi Player Jeet Kotli: ਨਹੀਂ ਰਹੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਕੋਟਲੀ, ਗੁਰਦਿਆਂ ਦੀ ਬਿਮਾਰੀ ਤੋਂ ਸਨ ਪੀੜਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

Kabaddi Player Jeet Kotli: ਬਠਿੰਡਾ ਦੇ ਪਿੰਡ ਕੋਟਲੀ ਖੁਰਦ ਨਾਲ ਸਨ ਸਬੰਧਿਤ

International Kabaddi player Jeet Kotli death News

International Kabaddi player Jeet Kotli death News: ਖੇਡ ਜਗਤ ਤੋਂ ਇਸ ਵੇਲੇ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਕਬੱਡੀ ਖਿਡਾਰੀ ਜੀਤ ਕੋਟਲੀ ਦੀ ਅੱਜ ਮੌਤ ਹੋ ਗਈ। ਉਹ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਪਿਛਲੇ ਕਾਫ਼ੀ ਦਿਨਾਂ ਤੋਂ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਸਨ।

ਉਹ ਆਪਣੇ ਪਿਛੇ ਪਤਨੀ ਤੋਂ ਇਲਾਵਾ 8 ਸਾਲਾਂ ਦੀ ਬੇਟੀ ਅਤੇ 5 ਸਾਲਾਂ ਦਾ ਬੇਟਾ ਛੱਡ ਗਏ ਹਨ। ਜੀਤ ਕੋਟਲੀ ਦਾ ਅੰਤਿਮ ਸਸਕਾਰ ਬਠਿੰਡਾ ਦੇ ਪਿੰਡ ਕੋਟਲੀ ਖੁਰਦ ਨੇੜੇ ਮੌੜ ਮੰਡੀ ਵਿਖੇ ਕੀਤਾ ਜਾ ਰਿਹਾ ਹੈ।