ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਵੱਡੀ ਮਾਤਰਾ 'ਚ ਨਾਜਾਇਜ਼ ਅਸਲੇ ਸਮੇਤ ਇੱਕ ਕਾਬੂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਹੁਸ਼ਿਆਰਪੁਰ ਦੇ ਰਹਿਣ ਵਾਲੇ ਵੀਰਪ੍ਰਤਾਪ ਸਿੰਘ ਵਜੋਂ ਹੋਈ ਫੜੇ ਗਏ ਮੁਲਜ਼ਮ ਦੀ ਪਛਾਣ

Punjabi News

ਤਿੰਨ 315 ਬੋਰ ਅਤੇ ਦੋ .32 ਬੋਰ ਪਿਸਤੌਲਾਂ ਸਮੇਤ 26 ਜ਼ਿੰਦਾ ਕਾਰਤੂਸ ਬਰਾਮਦ 

ਸ੍ਰੀ ਫ਼ਤਹਿਗੜ੍ਹ ਸਾਹਿਬ: ਪੰਜਾਬ ਪੁਲੀਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਵੱਡੀ ਸਫਲਤਾ ਹਾਸਲ ਕਰਦਿਆਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ ਵਿੱਚ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਨੇ ਦਸਿਆ ਕਿ ਗੁਪਤ ਸੂਚਨਾਂ ਦੇ ਅਧਾਰ 'ਤੇ ਉਕਤ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ ਜਿਸ ਤੋਂ 3 ਪਿਸਤੌਲ 315 ਬੋਰ ਸਮੇਤ 6 ਜ਼ਿੰਦਾ ਕਾਰਤੂਸ,2 ਪਿਸਟਲ .32 ਬੋਰ ਸਮੇਤ ਮੈਗਜ਼ੀਨ 20 ਜ਼ਿੰਦਾ ਰੌਂਦ ਬਰਾਮਦ ਹੋਏ ਹਨ। ਫੜਿਆ ਗਿਆ ਮੁਲਜ਼ਮ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਪਛਾਣ ਵੀਰਪ੍ਰਤਾਪ ਸਿੰਘ ਵਜੋਂ ਹੋਈ ਹੈ।

ਐਸਐਸਪੀ ਨੇ ਦੱਸਿਆ ਕੀ ਕਾਬੂ ਕੀਤਾ ਦੋਸ਼ੀ NDPS ਮਾਮਲੇ ਵਿੱਚ ਜੇਲ੍ਹ 'ਚ ਬੰਦ ਸੀ ਅਤੇ ਇਹ ਵੱਖਰੇ ਵੱਖਰੇ ਲੁਟੇਰਿਆਂ ਅਤੇ ਗੈਂਗਸਟਰਸ ਨੂੰ ਉਤਰ ਪ੍ਰਦੇਸ਼ ਤੋਂ ਅਸਲ ਲਿਆ ਕੇ ਸਪਲਾਈ ਕਰਦਾ ਸੀ।ਪੁਲਿਸ ਨੂੰ ਇਸ ਵਿਅਕਤੀ ਤੋਂ ਪੁੱਛਗਿੱਛ ਦੌਰਾਨ ਕਈਂ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।