ਭਾਰਤ ਨੇ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾ ਕੇ 2-1 ਨਾਲ ਲੜੀ ਜਿੱਤੀ
271 ਦੌੜਾਂ ਦਾ ਟੀਚਾ 39.5 ਓਵਰਾਂ ਵਿੱਚ ਕੀਤਾ ਹਾਸਲ
India beat South Africa by 9 wickets to win the series 2-1
ਵਿਸ਼ਾਖਾਪਟਨਮ: ਵਿਸ਼ਾਖਾਪਟਨਮ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਤੀਜੇ ਇੱਕ ਰੋਜ਼ਾ ਮੁਕਾਬਲੇ ਵਿੱਚ 9 ਵਿਕਟਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚੰਗੀ ਸ਼ੁਰੂਆਤ ਕੀਤੀ। ਦੱਖਣੀ ਅਫਰੀਕਾ ਦੀ ਟੀਮ 47.5 ਓਵਰਾਂ ਵਿੱਚ 270 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਡੀ ਕੌਕ ਨੇ 106 ਦੌੜਾਂ ਦੀ ਪਾਰੀ ਵਿਚ 8 ਚੌਕੇ ਅਕੇ 6 ਛੱਕੇ ਜੜੇ। ਭਾਰਤ ਵੱਲੋਂ ਕੁਲਦੀਪ ਯਾਦਵ ਅਤੇ ਪ੍ਰਸਿੱਧ ਕ੍ਰਿਸ਼ਨਾ ਨੇ 4-4 ਵਿਕਟਾਂ ਹਾਸਲ ਕੀਤੀਆਂ।
ਭਾਰਤ ਨੇ 271 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸ਼ਾਨਦਾਰ ਸ਼ੁਰੂਆਤ ਕੀਤੀ। ਯਸ਼ਸਵੀ ਜੈਸਵਾਲ ਨੇ ਸ਼ਾਨਦਾਰ ਸੈਂਕੜਾ ਜੜਿਆ ਅਤੇ ਨਾਬਾਦ 116 ਦੌੜਾਂ ਬਣਾਈਆਂ। ਇਸ ਦੌਰਾਨ ਜੈਸਵਾਲ ਨੇ ਆਪਣੀ ਪਾਰੀ ਵਿੱਚ 12 ਚੌਕੇ ਅਤੇ 2 ਛੱਕੇ ਲਗਾਏ। ਰੋਹਿਤ ਸ਼ਰਮਾ ਨੇ 75 ਅਤੇ ਵਿਰਾਟ ਕੋਹਲੀ ਨੇ ਨਾਬਾਦ 65 ਦੌੜਾਂ ਬਣਾਈਆਂ।