ਆਰਸੀਬੀ ਦੇ ਡੈਨੀਅਲ ਸੈਮਜ਼ ਕੋਰੋਨਾ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾ 14 ਵਾਂ ਸੀਜ਼ਨ 9 ਅਪ੍ਰੈਲ ਤੋਂ ਹੋਣਾ ਸ਼ੁਰੂ

Daniel Sams

 ਨਵੀਂ ਦਿੱਲੀ: ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਡੈਨੀਅਲ ਸੈਮਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਪਹਿਲਾਂ ਆਰਸੀਬੀ ਜੇ ਬੱਲੇਬਾਜ਼ ਦੇਵਦੱਤ ਪਡੀਕਲ ਵੀ ਕੋਰੋਨਾ ਪਾਜ਼ੀਟਿਵ ਪਾਏ ਜਾ ਚੁੱਕੇ ਹਨ।

ਸੈਮਜ਼ ਵਿਚ ਇਸ ਸਮੇਂ ਕੋਵਿਡ -19 ਦਾ ਕੋਈ ਲੱਛਣ ਨਹੀਂ ਹੈ ਅਤੇ ਉਹਨਾਂ ਨੂੰ ਆਈਸ਼ੋਲੇਸ਼ਨ ਵਿਚ ਭੇਜ ਦਿੱਤਾ ਗਿਆ ਹੈ। ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾ 14 ਵਾਂ ਸੀਜ਼ਨ 9 ਅਪ੍ਰੈਲ ਤੋਂ ਸ਼ੁਰੂ ਹੋਣਾ ਹੈ ਅਤੇ ਪਹਿਲਾ ਮੈਚ ਡਿਫੈਂਡਿੰਗ ਚੈਂਪੀਅਨ ਮੁੰਬਈ ਇੰਡੀਅਨਜ਼ ਅਤੇ ਆਰਸੀਬੀ ਵਿਚਾਲੇ ਖੇਡਿਆ ਜਾਣਾ ਹੈ।