ਕਾਂਗਰਸੀ ਆਗੂ ਆਸ਼ੂ ਬੰਗੜ ਖ਼ਿਲਾਫ਼ ਮੋਗਾ 'ਚ FIR ਦਰਜ, ਪੁਲਿਸ ਨੇ ਕੀਤਾ ਗ੍ਰਿਫਤਾਰ 

ਏਜੰਸੀ

ਖ਼ਬਰਾਂ, ਖੇਡਾਂ

ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਮਾਮਲੇ 'ਚ ਹੋਈ ਕਾਰਵਾਈ 

FIR registered against Congress leader Ashu Bangar in Moga, arrested by police

IPC ਦੀ ਧਾਰਾ 420, 465, 467, 468 ਅਤੇ 120-B ਤਹਿਤ ਹੋਇਆ ਮਾਮਲਾ ਦਰਜ
ਫ਼ਿਰੋਜ਼ਪੁਰ :
ਭ੍ਰਿਸਟਾਚਾਰੀ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ ਇਸ ਦੇ ਚਲਦੇ ਹੀ ਹੁਣ ਖਬਰ ਮੋਗਾ ਤੋਂ ਹੈ ਜਿਥੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਦਿੱਤੀ ਟਿਕਟ ਨੂੰ ਠੁਕਰਾ ਕੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਲੋਂ ਚੋਣ ਲੜਨ ਵਾਲੇ ਅਮਰਦੀਪ ਸਿੰਘ ਆਸ਼ੂ ਬੰਗੜ ਇੰਚਾਰਜ ਕਾਂਗਰਸ ਹਲਕਾ ਦਿਹਾਤੀ ਫ਼ਿਰੋਜ਼ਪੁਰ ਅਤੇ ਉਨ੍ਹਾਂ ਦੇ ਇਕ ਹੋਰ ਸਾਥੀ ਹਰਦੀਪ ਸਿੰਘ ਬਰਾੜ ਵਿਰੁੱਧ ਥਾਣਾ ਸਿਟੀ ਮੋਗਾ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਆਸ਼ੂ ਬੰਗੜ ਨੂੰ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੇ ਕਥਿਤ ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼ਾਂ ਤਹਿਤ ਧੋਖਾਧੜੀ ਦਾ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗਸ਼ਤ ਦੌਰਾਨ ਇਕ ਸੂਚਨਾ ਮਿਲੀ ਸੀ ਕਿ ਜੇਕਰ ਡਾ. ਆਸ਼ੂ ਬਾਂਗੜ ਅਤੇ ਹਰਦੀਪ ਸਿੰਘ ਬਰਾੜ ਨੇ ਜਾਅਲੀ ਦਸਤਾਵੇਜ਼ ਤਿਆਰ ਕਰਨ ਲਈ ਇਕ ਗਿਰੋਹ ਬਣਾਇਆ ਹੈ ਅਤੇ ਜੇਕਰ ਇਸ ਮਾਮਲੇ ਦੀ ਸਰਚ ਕੀਤੀ ਜਾਵੇ ਤਾਂ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਜਾਅਲੀ ਦਸਤਾਵੇਜ਼ ਬਰਾਮਦ ਹੋ ਸਕਦੇ ਹਨ।

ਪੁਲਿਸ ਨੇ ਮਿਲੀ ਜਾਣਕਾਰੀ ਦੇ ਆਧਾਰ ’ਤੇ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਇਹ ਕਦੋਂ ਤੋਂ ਇਹ ਸਰਟੀਫਿਕੇਟ ਬਣਾਉਣ ਦਾ ਧੰਦਾ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋਂ ਮਾਮਲੇ ਦੀ ਅਸਲੀਅਤ ਸਾਹਮਣੇ ਲਿਆਂਦੀ ਜਾ ਸਕੇ।