ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ’ਚ ਲਿਆਉਣ ਦਾ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਵਿਦਿਆਰਥੀਆਂ ਨੇ ਲਿਆ ਭਾਰਤੀ ਉਤਸ਼ਾਹ ਨਾਲ ਹਿੱਸਾ

physical education

ਚੰਡੀਗੜ੍ਹ:ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ’ਚ ਦੇ ਘੇਰੇ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਕੀ ਵਿਸ਼ਿਆ ਦੇ ਵਾਂਗ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਵਿੱਚ ਸ਼ਾਮਲ ਕਰ ਲਿਆ ਹੈ।

ਬੁਲਾਰੇ ਅਨੁਸਾਰ ਪੀ.ਏ.ਐਸ. ਦੇ ਤਹਿਤ 6ਵੀਂ ਜਮਾਤ ਦਾ ਸਰੀਰਕ ਸਿੱਖਿਆ ਅਤੇ ਖੇਡਾਂ ਦਾ ਪੇਪਰ 10 ਅਕਤੂਬਰ ਨੂੰ, 7ਵੀਂ ਦਾ 11 ਅਕਤੂਬਰ, 8ਵੀਂ ਦਾ 12 ਅਕਤੂਬਰ ਅਤੇ 9ਵੀਂ ਤੇ 10ਵੀਂ ਦਾ ਪੇਪਰ 13 ਅਕਤੂਬਰ 2020 ਨੂੰ ਹੋਵੇਗਾ।

ਇਹ ਸਰਵੇ ਪ੍ਰਾਇਮਰੀ ਤੋਂ ਲੈ ਕੇ 12 ਵੀਂ ਵਿਦਿਆਰਥੀਆਂ ਦੀ ਸਿੱਖਣ ਦੀ ਸਮਰੱਥਾ ਦਾ ਮੁਲਾਂਕਣ ਕਰਨ ਲਈ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਸੂਬੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਐਸੋਸ਼ੀਏਟਡ ਸਕੂਲਾਂ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ।

ਇਸ ਸਰਵੇ ਦੇ ਪਹਿਲੇ ਪੜਾਅ ਵਿੱਚ ਬਾਕੀ ਵਿਸ਼ਿਆਂ ਦੇ ਮੁਲਾਂਕਣ ਦਾ ਕੰਮ 3 ਅਕਤੂਬਰ ਨੂੰ ਖਤਮ ਹੋ ਚੁੱਕਾ ਹੈ ਜਿਸ ਵਿੱਚ ਵਿਦਿਆਰਥੀਆਂ ਨੇ ਭਾਰਤੀ ਉਤਸ਼ਾਹ ਨਾਲ ਹਿੱਸਾ ਲਿਆ।