ਪ੍ਰਧਾਨ ਮੰਤਰੀ ਮੋਦੀ ਦੇ ਮੋਮਬੱਤੀਆਂ ਵਾਲੇ ਬਿਆਨ 'ਤੇ ਬੋਲੇ ਢਡਰੀਆਂ ਵਾਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਮੋਮਬੱਤੀਆਂ ਬਾਲਕੇ ਨਹੀਂ ਭਰ ਹੋਣਾ ਲੋਕਾਂ 'ਚ ਉਤਸ਼ਾਹ

File Photo

ਚੰਡੀਗੜ੍ਹ  (ਸਪੋਕਸਮੈਨ ਟੀ.ਵੀ.): ਕੋਰੋਨਾ ਵਾਇਰਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 5 ਅਪ੍ਰੈਲ ਨੂੰ ਰਾਤ 9 ਵਜੇ 9 ਮਿੰਟ ਲਈ ਮੋਮਬੱਤੀਆਂ ਅਤੇ ਦੀਵੇ ਜਗਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਦੇ ਇਸ ਬਿਆਨ ਉਤੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢਡਰੀਆਂ ਵਾਲਿਆਂ ਨੇ ਸਵਾਲ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲੋਕਾਂ ਨੂੰ ਅਜਿਹੀਆਂ ਚੀਜ਼ਾਂ ਕਰਨ ਲਈ ਨਹੀਂ ਕਹਿਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਭਵਿੱਖ ਵਿਚ ਆਉਣ ਵਾਲੀਆਂ ਮੁਸ਼ਕਲਾਂ ਲਈ ਪਹਿਲਾਂ ਤੋਂ ਹੀ ਤਿਆਰ ਰਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਹਿਣਾ ਚਾਹੀਦਾ ਹੈ ਕਿ ਹੁਣ ਕੋਰੋਨਾ ਵਾਇਰਸ ਬਿਨਾਂ ਦੱਸੇ ਆਇਆ ਹੈ ਜੇਕਰ ਕੋਰੋਨਾ 5 ਸਾਲ ਬਾਅਦ ਆਉਂਦਾ ਹੈ ਤਾਂ ਹਰੇਕ ਸਟੇਟ ਵਿਚ ਉਦੋਂ ਤਕ 5-5 ਪੀਜੀਆਈ ਵਰਗੇ ਵੱਡੇ ਹਸਪਤਾਲ ਖੁੱਲ੍ਹ ਜਾਣਗੇ। ਰਣਜੀਤ ਸਿੰਘ ਢਡਰੀਆਂ ਵਾਲੇ ਨੇ ਕਿਹਾ ਕਿ ਉਤਸ਼ਾਹ ਬਿਆਨ ਨਾਲ ਭਰੇ ਜਾਂਦੇ ਹਨ, ਥਾਲੀਆਂ ਵਜਾ ਕੇ ਜਾਂ ਮੋਮਬੱਤੀਆਂ ਜਗਾ ਕੇ ਨਹੀਂ। ਉਨ੍ਹਾਂ ਕਿਹਾ ਕਿ ਗੁਰੂ ਦੀ ਸਿਖਿਆ ਨਾਲ ਅੰਦਰ ਜੋਤ ਅਪਣੇ ਆਪ ਬਲ ਜਾਂਦੀ ਹੈ, ਬਾਹਰਲੀਆਂ ਜੋਤਾਂ ਦੀ ਲੋੜ ਨਹੀਂ ਹੁੰਦੀ। ਉਨ੍ਹਾਂ ਦਾ ਕਹਿਣਾ ਹੈ ਕਿ ਆਗੂਆਂ ਦੇ ਬਿਆਨ ਹਿਲਾ ਕੇ ਰੱਖ ਦੇਣ ਵਾਲੇ ਹੋਣੇ ਚਾਹੀਦੇ ਹਨ।