ਡਿਊਟੀ 'ਚ ਕੁਤਾਹੀ ਦਾ ਮਾਮਲਾ : ਰੋਪੜ ਦਾ ਮਾਈਨਿੰਗ XEN ਪੁਨੀਤ ਸ਼ਰਮਾ ਮੁਅੱਤਲ

ਏਜੰਸੀ

ਖ਼ਬਰਾਂ, ਖੇਡਾਂ

ਮਾਈਨਿੰਗ ਅਫ਼ਸਰ ਵਿਰੁੱਧ ਮਿਲੀਆਂ ਸ਼ਿਕਾਇਤਾਂ ਦੇ ਆਹਾਰ 'ਤੇ ਹੋਈ ਕਾਰਵਾਈ 

suspend

ਚੰਡੀਗੜ੍ਹ: ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਭ੍ਰਿਸ਼ਟਾਚਾਰ ਨੂੰ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਅਮਲ ਕਰਦਿਆਂ ਕਾਰਜਕਾਰੀ ਇੰਜੀਨੀਅਰ ਮਾਈਨਿੰਗ ਰੂਪਨਗਰ ਪੁਨੀਤ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਦੇ ਅਧਿਕਾਰ ਖੇਤਰ 'ਚ ਗ਼ੈਰ-ਕਾਨੂੰਨੀ ਮਾਈਨਿੰਗ ਦੀਆਂ ਲਗਾਤਾਰ ਰਿਪੋਰਟਾਂ ਅਤੇ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਸ ਦੇ ਆਧਾਰ 'ਤੇ ਉਸ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਾਨਸੂਨ ਦੌਰਾਨ ਮਾਈਨਿੰਗ ਦੀ ਮਨਾਹੀ ਹੈ। ਪਰ ਦੇਰ ਰਾਤ ਜ਼ਿਲ੍ਹਾ ਰੋਪੜ ਦੇ ਖੇੜਾ ਕਲਮੋਟ ਇਲਾਕੇ ਅਤੇ ਹੋਰ ਆਸਪਾਸ ਦੇ ਇਲਾਕਿਆਂ ਵਿੱਚ ਮਾਈਨਿੰਗ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ। ਉਨ੍ਹਾਂ ਅੱਗੇ ਕਿਹਾ ਕਿ ਮੁਅੱਤਲ ਕੀਤੇ ਅਧਿਕਾਰੀ ਘੱਟ ਸਮਰੱਥਾ ਵਾਲੇ ਪੁਲ, ਜੋ ਕਿ ਸਾਰੇ ਆਕਾਰ ਦੇ ਵਾਹਨਾਂ ਲਈ ਢੁੱਕਵੇਂ ਨਹੀਂ ਸਨ, ਨੂੰ ਲਗਾਉਣ ਲਈ ਠੇਕੇਦਾਰਾਂ ਨੂੰ ਸਮੇਂ ਸਿਰ ਨੋਟਿਸ ਜਾਰੀ ਕਰਨ ਵਿੱਚ ਅਸਫਲ ਰਹੇ।

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਨੂੰ ਵੀ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਮਾਈਨਿੰਗ ਨਾਲ ਸਬੰਧਤ ਕਿਸੇ ਵੀ ਗਲਤ ਕੰਮ ਲਈ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਗਲਤੀ ਕਰੇਗਾ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।