ਕਬੱਡੀ ਜਗਤ ਤੋਂ ਦੁਖ਼ਦਾਈ ਖ਼ਬਰ, ਚੱਲਦੇ ਮੈਚ 'ਚ ਇੰਟਰਨੈਸ਼ਨਲ ਖਿਡਾਰੀ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਗੁਰਦਾਸਪੁਰ ਦੇ ਪਿੰਡ ਮਸਾਣਾਂ ਦਾ ਰਹਿਣ ਵਾਲਾ ਸੀ

PHOTO

 

ਚੇਤਨਪੁਰਾ : ਕਬੱਡੀ ਜਗਤ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਕਬੱਡੀ ਮੈਚ ਦੌਰਾਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨੂੰ ਮਸਾਣਾ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖ਼ਤਰਾਏ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਬੱਡੀ ਕੱਪ ਚੱਲ ਰਿਹਾ ਸੀ ਤੇ ਚੱਲਦੇ ਮੈਚ 'ਚ ਮਨੂੰ ਮਸਾਣਾ ਦੇ ਸਿਰ ਵਿਚ ਸੱਟ ਲੱਗ ਗਈ। ਸੱਟ ਵੱਜਣ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।