ਭਾਰਤ ਦੀ ਮਿਤਾਲੀ ਰਾਜ ਅੰਤਰ-ਰਾਸ਼ਟਰੀ ਕ੍ਰਿਕਟ 20 ਸਾਲ ਖੇਡਣ ਵਾਲੀ ਪਹਿਲੀ ਮਹਿਲਾ ਬਣੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਮਿਤਾਲੀ ਰਾਜ ਨੇ ਬੁੱਧਵਾਰ ਨੂੰ ਸਾਊਥ ਅਫਰੀਕਾ...

mithali Raj

ਨਵੀਂ ਦਿੱਲੀ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਮਿਤਾਲੀ ਰਾਜ ਨੇ ਬੁੱਧਵਾਰ ਨੂੰ ਸਾਊਥ ਅਫਰੀਕਾ ਖ਼ਿਲਾਫ਼ ਮੈਚ 'ਚ ਨਵਾਂ ਇਤਿਹਾਸ ਲਿਖਿਆ। ਵਨਡੇਅ ਸੀਰੀਜ਼ ਦੇ ਪਹਿਲੇ ਮੁਕਾਬਲੇ 'ਚ ਕਪਤਾਨੀ ਕਰਨ ਉਤਰੀ ਮਿਤਾਲੀ ਨੇ ਇੰਟਰਨੈਸ਼ਨਲ ਕ੍ਰਿਕਟ 'ਚ ਆਪਣਾ 20ਵਾਂ ਸਾਲ ਪੂਰਾ ਕੀਤਾ। ਮਿਤਾਲੀ ਅਜਿਹੀ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ ਹੈ ਜਿਨ੍ਹਾਂ ਨੇ ਲੰਬੇ ਸਮੇਂ ਤਕ ਕ੍ਰਿਕਟ ਖੇਡਿਆ ਹੋਵੇ।

ਮਿਤਾਲੀ ਰਾਜ ਨੇ ਬੁੱਧਵਾਰ ਨੂੰ ਸਾਊਥ ਅਫਰੀਕਾ ਖ਼ਿਲਾਫ਼ ਵਨਡੇਅ ਮੈਚ ਖੇਡਣ ਉਤਰਣ ਦੇ ਨਾਲ ਹੀ ਇਕ ਅਨੋਖਾ ਰਿਕਾਰਡ ਆਪਣੇ ਨਾਂ ਕਰ ਲਿਆ। ਮਿਤਾਲੀ ਸਚਿਨ ਤੇਂਦੁਲਕਰ ਤੋਂ ਬਾਅਦ ਭਾਰਤ ਵੱਲੋਂ ਸਭ ਤੋਂ ਜ਼ਿਆਦਾ ਲੰਬੇ ਸਮੇਂ ਤਕ ਇੰਟਰਨੈਸ਼ਨਲ ਕ੍ਰਿਕਟ ਖੇਡਣ ਵਾਲੀ ਖਿਡਾਰੀ ਬਣੀ। ਉਹ ਅਜਿਹਾ ਕਰਨ ਵਾਲੀ ਦੁਨੀਆ ਦੀ ਪਹਿਲੀ ਕ੍ਰਿਕਟਰ ਬਣਨ ਦਾ ਗੌਰਵ ਵੀ ਹਾਸਲ ਕੀਤਾ। ਮਿਤਾਲੀ ਨੇ ਸਾਲ 26 ਜੂਨ 1999 'ਚ ਭਾਰਤ ਵੱਲੋਂ ਪਹਿਲਾਂ ਇੰਟਰਨੈਸ਼ਨਲ ਮੈਚ ਖੇਡਿਆ ਸੀ।