IND vs AUS: ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ: ਤਿੰਨਾਂ ਫਾਰਮੈਟਾਂ 'ਚ ਸੈਂਕੜਾ ਲਗਾਉਣ ਵਾਲੇ ਪਹਿਲੇ ਭਾਰਤੀ ਕਪਤਾਨ ਬਣੇ
ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਆਪਣਾ 9ਵਾਂ ਟੈਸਟ ਸੈਂਕੜਾ ਲਗਾਇਆ ਹੈ।
ਨਾਗਪੁਰ: ਕਪਤਾਨ ਰੋਹਿਤ ਸ਼ਰਮਾ ਦੇ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਆਸਟ੍ਰੇਲੀਆ ਖਿਲਾਫ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ਵਿਚ ਸੱਤ ਵਿਕਟਾਂ 'ਤੇ 321 ਦੌੜਾਂ ਬਣਾ ਕੇ 144 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ। ਆਸਟਰੇਲੀਆ ਨੇ ਪਹਿਲੀ ਪਾਰੀ ਵਿਚ 177 ਦੌੜਾਂ ਬਣਾਈਆਂ ਸਨ। ਰੋਹਿਤ ਦੀਆਂ 120 ਦੌੜਾਂ ਤੋਂ ਬਾਅਦ ਰਵਿੰਦਰ ਜਡੇਜਾ ਨੇ 66 ਅਤੇ ਅਕਸ਼ਰ ਪਟੇਲ ਨੇ 52 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਆਫ ਸਪਿਨਰ ਟੌਡ ਮਰਫੀ ਨੇ ਪੰਜ ਵਿਕਟਾਂ ਲਈਆਂ।
ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਸਕੂਲੀ ਵਿਦਿਆਰਥਣ ਤਿੰਨ ਹਫ਼ਤਿਆਂ ਤੋਂ ਲਾਪਤਾ
ਇਸ ਦੇ ਨਾਲ ਹੀ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਆਪਣਾ 9ਵਾਂ ਟੈਸਟ ਸੈਂਕੜਾ ਲਗਾਇਆ ਹੈ। ਉਹ ਕਪਤਾਨ ਦੇ ਤੌਰ 'ਤੇ ਤਿੰਨੋਂ ਫਾਰਮੈਟਾਂ 'ਚ ਸੈਂਕੜਾ ਲਗਾਉਣ ਵਾਲੇ ਪਹਿਲੇ ਭਾਰਤੀ ਕਪਤਾਨ ਬਣ ਗਏ ਹਨ। ਦੁਨੀਆ ਭਰ ਦੇ ਬੱਲੇਬਾਜ਼ਾਂ ਦੀ ਗੱਲ ਕਰੀਏ ਤਾਂ ਰੋਹਿਤ ਤੋਂ ਪਹਿਲਾਂ ਤਿਲਕਰਤਨੇ ਦਿਲਸ਼ਾਨ, ਫਾਫ ਡੁਪਲੇਸੀ ਅਤੇ ਬਾਬਰ ਆਜ਼ਮ ਅਜਿਹਾ ਕਰ ਚੁੱਕੇ ਹਨ।