ਭਾਰਤ ਨਾਲ ਮੈਚ ਖੇਡਣ ਲਈ ਰਾਜ਼ੀ ਹੋਇਆ ਪਾਕਿਸਤਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਪਾਕਿਸਤਾਨ ਸਰਕਾਰ ਨੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਪੋਸਟ ਪਾ ਕੇ ਕੀਤੀ ਪੁਸ਼ਟੀ

Pakistan agrees to play match with India

ਨਵੀਂ ਦਿੱਲੀ : ਟੀ-20 ਵਿਸ਼ਵ ਕੱਪ ਦੌਰਾਨ 15 ਫਰਵਰੀ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਜਾਵੇਗਾ। ਪਾਕਿਸਤਾਨ ਸਰਕਾਰ ਨੇ ਸੋਮਵਾਰ ਰਾਤ ਨੂੰ ਆਪਣੇ ਐਕਸ ਅਕਾਊਂਟ 'ਤੇ ਇੱਕ ਪੋਸਟ ਪਾ ਕੇ ਇਸਦੀ ਪੁਸ਼ਟੀ ਕੀਤੀ।

ਪੋਸਟ ਵਿੱਚ ਕਿਹਾ ਗਿਆ ਹੈ ਕਿ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਵਿਰੁੱਧ ਮੈਚ ਖੇਡਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਪ੍ਰਧਾਨ ਅਮੀਨੁਲ ਇਸਲਾਮ ਨੇ ਵੀ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਮੈਚ ਖੇਡਣ ਦੀ ਸਿਫਾਰਸ਼ ਕੀਤੀ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ਤੋਂ ਬੰਗਲਾਦੇਸ਼ ਨੂੰ ਬਾਹਰ ਕੀਤੇ ਜਾਣ ਦੇ ਵਿਰੋਧ ਵਿੱਚ 1 ਫਰਵਰੀ ਨੂੰ ਭਾਰਤ ਵਿਰੁੱਧ ਮੈਚ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਉਹ ਟੂਰਨਾਮੈਂਟ ਦੇ ਬਾਕੀ ਮੈਚ ਖੇਡਣ ਲਈ ਸਹਿਮਤ ਹੋ ਗਿਆ ਸੀ। ਹੁਣ 15 ਫਰਵਰੀ ਨੂੰ ਸ੍ਰੀਲੰਕਾ ਦੇ ਪ੍ਰੇਮਦਾਸ ਸਟੇਡੀਅਮ ’ਚ ਮੈਚ ਖੇਡਿਆ ਜਾਵੇਗਾ।