ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਨੂੰ ਹੋਇਆ ਕੋਰੋਨਾ, ਟਵੀਟ ਜ਼ਰੀਏ ਸਾਝੀ ਕੀਤੀ ਜਾਣਕਾਰੀ

ਏਜੰਸੀ

ਖ਼ਬਰਾਂ, ਖੇਡਾਂ

ਛੇਤੀ ਸਿਹਤਯਾਬ ਹੋਣ ਦੀ ਉਮੀਦ ਜਾਹਰ ਕਰਦਿਆਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

Sunil Chhetri

ਨਵੀਂ ਦਿੱਲੀ : ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਜ਼ਰੀਏ ਸਾਂਝੀ ਕੀਤੀ ਹੈ। ਛੇਤਰੀ ਨੇ ਅਪਣੇ ਟਵੀਟ ਵਿਚ ਲਿਖਿਆ ਹੈ ਕਿ ਇਹ ਖੁਸ਼ਹਾਲ ਅਪਡੇਟ ਨਹੀਂ ਹੈ। ਮੈਂ ਕੋਵਿਡ -19 ਪਾਜ਼ੇਟਿਵ ਪਾਇਆ ਗਿਆ ਹਾਂ। ਚੰਗੀ ਗੱਲ ਇਹ ਹੈ ਕਿ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ, ਜਲਦੀ ਹੀ ਫੁੱਟਬਾਲ ਦੇ ਮੈਦਾਨ ਵਿਚ ਵਾਪਸ ਆ ਜਾਵਾਂਗਾ । ਤੁਹਾਨੂੰ ਸਾਰਿਆਂ ਨੂੰ ਹਮੇਸ਼ਾ ਸੁਰੱਖਿਆ ਵਰਤਣੀ ਚਾਹੀਦੀ ਹੈ ।

ਉਨ੍ਹਾਂ ਪਿਛਲੇ ਦਿਨੀਂ ਇੰਡੀਅਨ ਸੁਪਰ ਲੀਂਗ ਵਿਚ ਹਿੱਸਾ ਲਿਆ ਸੀ। ਭਾਵੇਂ ਦੇਸ਼ ਦੇ ਸਭ ਤੋਂ ਵੱਡੇ ਲੀਂਗ ਵਿਚ ਉਨ੍ਹਾਂ ਦੀ ਟੀਮ ਚੰਗਾ ਪ੍ਰਦਰਸ਼ਨ ਨਹੀਂ ਸੀ ਕਰ ਸਕੀ ਪਰ ਪਿਛਲੇ 19 ਸਾਲ ਤੋਂ ਉਹ ਨੈਸ਼ਨਲ ਲੀਂਗ ਵਿਚ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਉਹ ਕੌਮਾਂਤਰੀ ਪੱਧਰ 'ਤੇ ਸਭ ਤੋਂ ਵੱਧ ਗੋਲ ਕਰਨ ਦੇ ਮਾਮਲੇ ਵਿਚ ਚੋਟੀ ਦੇ ਖਿਡਾਰੀਆਂ ਵਿਚੋਂ ਗਿਣੇ ਜਾਂਦੇ ਹਨ। 

ਕਾਬਲੇਗੌਰ ਹੈ ਕਿ ਦੇਸ਼ ਅੰਦਰ ਕੋਰੋਨਾ ਕੇਸਾਂ ਦਾ ਵਧਣਾ ਲਗਾਤਾਰ ਜਾਰੀ ਹੈ। ਬੀਤੇ ਵਰ੍ਹੇ ਵਾਂਗ ਮਾਰਚ ਮਹੀਨੇ ਹੋ ਰਿਹਾ ਇਸ ਵਾਧੇ ਨੂੰ ਲੈ ਕੇ ਲੋਕਾਂ ਅੰਦਰ ਚਿੰਤਾ ਪਾਈ ਜਾ ਰਹੀ ਹੈ। ਦੂਜੇ ਪਾਸੇ ਕੋਰੋਨਾ ਟੀਕੇ ਲਗਾਉਣ ਦਾ ਦੌਰ ਜਾਰੀ ਹੈ। ਪ੍ਰਸਿੱਧ ਹਸਤੀਆਂ ਵੱਲੋਂ ਕੋਰੋਨਾ ਟੀਕੇ ਲਗਵਾਉਣ ਤੋਂ ਬਾਅਦ ਇਸ ਸਬੰਧੀ ਪੈਦਾ ਹੋਏ ਭਰਮ ਭੁਲੇਖੇ ਘੱਟ ਗਏ ਹਨ ਅਤੇ ਲੋਕ ਕੋਰੋਨਾ ਟੀਕਾ ਲਗਵਾਉਣ ਵਿਚ ਉਤਸ਼ਾਹ ਵਿਖਾ ਰਹੇ ਹਨ।