AIG ਅਸ਼ੀਸ਼ ਕਪੂਰ ਅਤੇ ASI ਹਰਜਿੰਦਰ ਸਿੰਘ ਦੇ ਰਿਮਾਂਡ ਵਿਚ ਕੀਤਾ 3 ਦਿਨ ਦਾ ਵਾਧਾ
ਰਿਸ਼ਵਤਖੋਰੀ ਦੇ ਮਾਮਲੇ ਵਿਚ 14 ਅਕਤੂਬਰ ਨੂੰ ਮੁੜ ਹੋਵੇਗੀ ਪੇਸ਼ੀ
AIG Ashish Kapoor
ਮੁਹਾਲੀ : ਰਿਸ਼ਵਤਖੋਰੀ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਵਲੋਂ ਗ੍ਰਿਫ਼ਤਾਰ ਕੀਤੇ ਏ.ਆਈ.ਜੀ. ਅਸ਼ੀਸ਼ ਕਪੂਰ ਅਤੇ ਏ.ਐਸ.ਆਈ. ਹਰਜਿੰਦਰ ਸਿੰਘ ਦਾ ਰਿਮਾਂਡ ਤਿੰਨ ਦਿਨ ਲਈ ਹੋਰ ਵਧਾ ਦਿਤਾ ਗਿਆ ਹੈ। ਹੁਣ ਇਸ ਮਾਮਲੇ ਵਿਚ 14 ਅਕਤੂਬਰ ਨੂੰ ਮੁੜ ਪੇਸ਼ੀ ਹੋਵੇਗੀ।
ਜ਼ਿਕਰਯੋਗ ਹੈ ਕਿ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ 'ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿਚ ਵਿਜੀਲੈਂਸ ਵਿਭਾਗ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅੱਜ ਮੁੜ ਅਦਾਲਤ ਵਿਚ ਪੇਸ਼ ਕਰ ਕੇ ਉਨ੍ਹਾਂ ਦਾ ਮੁੜ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।