ਝੋਨਾ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵਿਭਾਗ ਵਲੋਂ ਦੋ ਮਿੱਲ ਮਾਲਕ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

 3 ਚੌਲ ਮਿੱਲ ਮਾਲਕਾਂ ਖ਼ਿਲਾਫ਼ ਮਾਮਲਾ ਦਰਜ

Vigilance arrested two mill owners on the charge of destroying paddy

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਿੰਨ ਚੌਲ ਮਿੱਲ ਮਾਲਕਾਂ ਖ਼ਿਲਾਫ਼ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਉਨਾਂ ਵਿੱਚੋਂ ਦੋ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੈਸਰਜ਼ ਦੁਰਗਾ ਰਾਈਸ ਐਂਡ ਜਨਰਲ ਮਿੱਲ ਸਾਹਨੇਵਾਲ, ਲੁਧਿਆਣਾ ਦੇ ਹਿੱਸੇਦਾਰ ਮਰਹੂਮ ਗਣਪਤ ਰਾਏ ਅਤੇ ਉਸ ਦੇ ਦੋ ਪੁੱਤਰਾਂ ਦਿਨੇਸ਼ ਕੁਮਾਰ ਅਤੇ ਰਾਜੇਸ਼, ਜੋ  ਉਪਰੋਕਤ ਮਿੱਲ ਦੇ ਹਿੱਸੇਦਾਰ ਵੀ ਹਨ, ਖ਼ਿਲਾਫ਼ ਆਈਪੀਸੀ ਦੀ ਧਾਰਾ 409, 420, 120-ਬੀ ਤਹਿਤ ਐਫਆਈਆਰ ਨੰਬਰ 13 ਮਿਤੀ 11-10-2022 ਨੂੰ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਬਿਊਰੋ ਨੇ ਦਿਨੇਸ਼ ਕੁਮਾਰ ਅਤੇ ਰਾਜੇਸ਼ ਦੋਵਾਂ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।