ਅੰਤਰਰਾਸ਼ਟਰੀ ਕ੍ਰਿਕਟ ਵਿੱਚ 10,000 ਦੌੜਾਂ ਬਣਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਮਿਤਾਲੀ ਰਾਜ

ਏਜੰਸੀ

ਖ਼ਬਰਾਂ, ਖੇਡਾਂ

ਦੱਖਣੀ ਅਫਰੀਕਾ ਖ਼ਿਲਾਫ਼ ਤੀਜੇ ਵਨਡੇ ਮੈਚ ਦੌਰਾਨ ਮਿਤਾਲੀ ਨੇ ਬਣਾਇਆ ਇਹ ਰਿਕਾਰਡ

Mithali Raj

ਨਵੀਂ ਦਿੱਲੀ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਕ ਰੋਜ਼ਾ ਕਪਤਾਨ ਮਿਤਾਲੀ ਰਾਜ ਨੇ ਵੱਡਾ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਉਹ ਵਿਸ਼ਵ ਦੀ ਦੂਜੀ ਮਹਿਲਾ ਅਤੇ ਅੰਤਰਰਾਸ਼ਟਰੀ ਕ੍ਰਿਕਟ ਵਿਚ 10,000 ਦੌੜਾਂ ਪੂਰੀ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ ਹੈ।

ਉਸ ਇਹ ਉਪਲਬਧੀ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਕ੍ਰਿਕਟਰ ਹੈ। ਲਖਨਊ ਦੇ ਅਟਲ ਵਿਹਾਰੀ ਬਾਜਪਈ ਏਕਾਨਾ ਸਟੇਡੀਅਮ ਵਿਚ ਦੱਖਣੀ ਅਫਰੀਕਾ ਖ਼ਿਲਾਫ਼ ਤੀਜੇ ਵਨਡੇ ਮੈਚ ਦੌਰਾਨ ਮਿਤਾਲੀ ਨੇ ਇਹ ਰਿਕਾਰਡ ਬਣਾਇਆ ਹੈ।

ਇੰਗਲੈਂਡ ਦੀ ਚਾਰਲੈਟ ਐਡਵਰਡਸ ਅੰਤਰਰਾਸ਼ਟਰੀ ਕ੍ਰਿਕਟ ਵਿਚ 10,000 ਦੌੜਾਂ ਬਣਾਉਣ ਵਾਲੀ ਪਹਿਲੀ ਮਹਿਲਾ ਖਿਡਾਰੀ ਸੀ। ਮਿਲਾਤੀ ਨੂੰ ਹੁਣ ਉਨ੍ਹਾਂ ਨੂੰ ਪਛਾੜਨ ਲਈ 299 ਦੌੜਾਂ ਦੀ ਜ਼ਰੂਰਤ ਹੈ। ਇਸ ਤਰ੍ਹਾਂ ਕਰਨ ਨਾਲ, ਉਹ ਮਹਿਲਾ ਕ੍ਰਿਕਟ ਵਿੱਚ ਸਭ ਤੋਂ ਵੱਧ ਅੰਤਰਰਾਸ਼ਟਰੀ ਦੌੜਾਂ ਬਣਾਉਣ ਵਾਲੀ ਖਿਡਾਰੀ ਬਣ ਜਾਏਗੀ।