ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੂੰ ਹੋਇਆ ਕੋਰੋਨਾ, ਖੁਦ ਕੀਤਾ ਐਲਾਨ

ਏਜੰਸੀ

ਖ਼ਬਰਾਂ, ਖੇਡਾਂ

ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ।

Shahid Afridi

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਉਹਨਾਂ ਨੇ ਇਸ ਦਾ ਐਲਾਨ ਖੁਦ ਕੀਤਾ ਹੈ। ਉਹਨਾਂ ਨੇ ਇਸ ਦੀ ਜਾਣਕਾਰੀ ਟਵਿਟਰ ਦੇ ਜ਼ਰੀਏ ਅਪਣੇ ਫੈਨਜ਼ ਨੂੰ ਦਿੱਤੀ ਹੈ।

ਉਹਨਾਂ ਨੇ ਕਿਹਾ ਕਿ ਵੀਰਵਾਰ ਤੋਂ ਹੀ ਉਹਨਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ। ਉਹਨਾਂ ਨੇ ਅਪਣੇ ਟਵੀਟ ਵਿਚ ਦੱਸਿਆ ਕਿ ਉਹਨਾਂ ਦੇ ਸਰੀਰ ਵਿਚ ਕਾਫੀ ਦਰਦ ਹੈ ਅਤੇ ਉਹਨਾਂ ਨੇ ਕੋਰੋਨਾ ਟੈਸਟ ਕਰਵਾਇਆ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਅਫਰੀਦੀ ਨੇ ਅਪਣੇ ਫੈਨਜ਼ ਨੂੰ ਉਹਨਾਂ ਲਈ ਦੁਆ ਕਰਨ ਲਈ ਕਿਹਾ ਹੈ।

ਦੱਸ ਦਈਏ ਕਿ ਇਸ ਸਮੇਂ ਪੂਰੀ ਦੁਨੀਆ ਕੋਰੋਨਾ ਵਾਇਰਸ ਦੀ ਚਪੇਟ ਵਿਚ ਹੈ। ਅਫਰੀਦੀ ਵੱਲੋਂ ਇਹ ਖੁਲਾਸਾ ਕਰਨ ਤੋਂ ਬਾਅਦ ਫੈਨਜ਼ ਟਵੀਟ ਕਰਕੇ ਉਹਨਾਂ ਦੇ ਠੀਕ ਹੋਣ ਦੀ ਕਾਮਨਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਹਨਾਂ  ਸਾਥੀ ਖਿਡਾਰੀ ਵੀ ਉਹਨਾਂ ਦੀ ਚੰਗੀ ਸਿਹਤ ਲ਼ਈ ਕਾਮਨਾ ਕਰ ਰਹੇ ਹਨ।

ਭਾਰਤ ਵਿਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਵਿਚ ਸ਼ੁਕਰਵਾਰ ਨੂੰ ਇਕ ਦਿਨ ਵਿਚ ਕੋਵਿਡ-19 ਲਾਗ ਦੇ ਨਵੇਂ ਮਾਮਲੇ ਪਹਿਲੀ ਵਾਰ 11 ਹਜ਼ਾਰ ਦੇ ਨੇੜੇ ਪਹੁੰਚ ਗਏ ਜਿਸ ਤੋਂ ਬਾਅਦ ਸੰਕਰਮਣ ਦੇ ਕੁਲ ਮਾਮਲੇ ਵੱਧ ਕੇ 2,97,535 ਹੋ ਗਏ ਹਨ ਹਨ ਜਦਕਿ ਹੋਰ 396 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 8498 ਹੋ ਗਈ ਹੈ।