ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ:  ਇੰਟੈਲੀਜੈਂਸ ਹੈਡਕਵਾਟਰ 'ਤੇ ਹੋਏ RPG ਹਮਲੇ ਦੇ ਮੁੱਖ ਦੋਸ਼ੀ ਚੜ੍ਹਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਕੇਂਦਰੀ ਏਜੰਸੀ ਅਤੇ ATS ਮਹਾਰਾਸ਼ਟਰ ਨਾਲ ਚਲਾਈ ਸਾਂਝੀ ਮੁਹਿੰਮ ਦੌਰਾਨ ਮੁੰਬਈ ਤੋਂ ਹੋਈ ਗ੍ਰਿਫ਼ਤਾਰੀ 

Charat Singh arrested by punjab police

ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਚਲਾਈ ਸਾਂਝੀ ਮੁਹਿੰਮ ਦੌਰਾਨ ਇੰਟੈਲੀਜੈਂਸ ਹੈੱਡਕੁਆਰਟਰ ਮੁਹਾਲੀ ਵਿਖੇ ਹੋਏ ਆਰਪੀਜੀ ਹਮਲੇ ਦੇ ਮੁੱਖ ਦੋਸ਼ੀ ਚੜ੍ਹਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਹ ਕੈਨੇਡਾ ਸਥਿਤ ਬੀਕੇਆਈ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦਾ ਮੁੱਖ ਸੰਚਾਲਕ ਅਤੇ ਸਹਿਯੋਗੀ ਹੈ। ਦੱਸ ਦੇਈਏ ਕਿ ਇਹ ਗ੍ਰਿਫ਼ਤਾਰੀ ਮੁੰਬਈ ਤੋਂ ਹੋਈ ਹੈ।