File photo
ਨਵੀਂ ਦਿੱਲੀ : ਟੋਕੀਓ ਉਲੰਪਿਕ 2020 ਵਿੱਚ ਇਤਿਹਾਸ ਰਚਣ ਵਾਲੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਵਲੋਂ ਖੇਡ ਰਤਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੀ ਅਗਵਾਈ ‘ਚ ਟੀਮ ਨੇ 41 ਸਾਲ ਬਾਅਦ ਉਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤ ਕੇ ਨਵਾਂ ਇਤਿਹਾਸ ਸਰਜਿਆ ਸੀ।
ਸ਼ਨੀਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਨ੍ਹਾਂ ਨੂੰ ‘ਮੇਜਰ ਧਿਆਨ ਚੰਦ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ਮਨਪ੍ਰੀਤ ਸਿੰਘ ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਰਜੁਨ ਐਵਾਰਡ ਲਈ ਚੁਣਿਆ ਗਿਆ ਸੀ।
ਹਾਲਾਂਕਿ, ਬਾਅਦ ਵਿੱਚ ਉਸ ਨੂੰ ਖੇਡ ਦੇ ਸਰਵਉੱਚ ਸਨਮਾਨ ਖੇਲ ਰਤਨ ਲਈ ਚੁਣਿਆ ਗਿਆ। ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਲੰਪੀਅਨ ਨੀਰਜ ਚੋਪੜਾ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ। ਨੀਰਜ ਚੋਪੜਾ ਨੇ ਟੋਕੀਓ ਓਲੰਪਿਕ 2020 ਵਿੱਚ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ ਸੀ।