ਦੇ ਗੇਂਜਬਾਜ ਪਲੰਕੇਟ ਨੂੰ ਬਾਲ ਟੈਂਪਰਿੰਗ ਮਾਮਲੇ ‘ਚ ICC ਨੇ ਦਿੱਤੀ ਕਲੀਨ ਚਿੱਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਇੰਗਲੈਂਡ ਤੇ ਪਾਕਿਸਤਾਨ ਦੇ ਵਿਚਾਲੇ ਦੂਜੇ ਵਨ ਡੇ ਮੁਕਾਬਲੇ ਦੇ ਦੌਰਾਨ ਸੋਸ਼ਲ ਮੀਡੀਆ ‘ਤੇ ਇੰਗਲੈਂਡ ਦੇ ਗੇਂਦਬਾਜ...

Liam Plunkett

ਲੰਡਨ : ਇੰਗਲੈਂਡ ਤੇ ਪਾਕਿਸਤਾਨ ਦੇ ਵਿਚਾਲੇ ਦੂਜੇ ਵਨ ਡੇ ਮੁਕਾਬਲੇ ਦੇ ਦੌਰਾਨ ਸੋਸ਼ਲ ਮੀਡੀਆ ‘ਤੇ ਇੰਗਲੈਂਡ ਦੇ ਗੇਂਦਬਾਜ ਲੀਅਮ ਪਲੰਕੇਟ ‘ਤੇ ਗੇਂਦ ਟੈਂਪਰਿੰਗ ਕਰਨ ਦੇ ਦੋਸ਼ ‘ਤੇ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈਸੀਸੀ) ਨੇ ਇੰਗਲੈਂਡ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸ਼ਨੀਵਾਰ ਨੂੰ ਇੰਗਲੈਂਡ ਤੇ ਪਾਕਿਸਤਾਨ ਦੇ ਮੁਕਾਬਲੇ ਦੇ ਦੌਰਾਨ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ ਸੀ ਜਿਸ ਦੀ ਪੁਸ਼ਟੀ ਨਹੀਂ ਹੋਈ ਸੀ, ਜਿਸ ਵਿਚ ਪਲੰਕੇਟ ਗੇਂਦ ‘ਤੇ ਉਂਗਲੀ ਫੇਰਦੇ ਹੋਏ ਨਜ਼ਰ ਆ ਰਹੇ ਸਨ ਤੇ ਗੇਂਦ ਇਕ ਪਾਸੇ ਤੋਂ ਬਹੁਤ ਖਰਾਬ ਹੋਈ ਨਜ਼ਰ ਆ ਰਹੀ ਸੀ।

ਇੰਗਲੈਂਡ ਨੇ ਇਹ ਮੈਚ 12 ਦੌੜਾਂ ਨਾਲ ਜਿੱਤਿਆ ਸੀ। ਇੰਗਲੈਂਡ ਨੇ 3 ਵਿਕਟਾਂ ‘ਤੇ 373 ਦੌੜਾਂ ਬਣਾਈਆਂ ਸਨ ਜਦਕਿ ਪਾਕਿਸਤਾਨ ਦੀ ਟੀਮ 7 ਵਿਕਟਾਂ ‘ਤੇ 361 ਦੌੜਾਂ ਹੀ ਬਣਾ ਸਕੀ ਸੀ। ਮੰਨਿਆ ਜਾ ਰਿਹਾ ਹੈ ਕਿ ਆਈਸੀਸੀ ਨ ਵੀਡੀਓ ਨੂੰ ਦੇਖ ਲਿਆ ਹੈ ਤੇ ਉਨ੍ਹਾਂ ਨੇ ਇਸ ਮਾਮਲੇ ਦੀ ਪੁਸ਼ਟੀ ਵੀ ਕਰ ਲਈ ਹੈ। ਆਈਸੀਸੀ ਨੇ ਇਸ ਮਾਮਲੇ ਵਿਚ ਪਲੰਕੇਟ ਨਾਲ ਗੱਲ ਵੀ ਕੀਤੀ ਹੈ। ਆਈਸੀਸੀ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਆਈਸੀਸੀ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਵੀਡੀਓ ਦੀ ਪੁਸ਼ਟੀ ਕੀਤੀ ਹੈ।

ਮੈਚ ਅਧਿਕਾਰੀ ਇਸ ਗੱਲ ਤੋਂ ਸੰਤੁਸ਼ਟ ਹਨ ਕਿ ਗੇਂਦ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਖਾਨੀ ਦੀ ਕੋਸ਼ਿਸ਼ ਨਹੀਂ ਕੀਤੀ ਗਈ ਤੇ ਪੂਰੇ ਮੁਕਾਬਲੇ ਵਿਚ ਗੇਂਦ ਦੀ ਜਾਂਚ ਦੌਰਾਨ ਇਸ ਤਰ੍ਹਾਂ ਦਾ ਕੁਝ ਨਹੀਂ ਹੋਇਆ ਹੈ। ਵਾਇਰਲ ਵੀਡੀਓ ਵਿਚ ਹਾਲਾਂਕਿ ਇਸ ਤਰ੍ਹਾਂ ਦਾ ਕੁਝ ਨਹੀਂ ਦੇਖਿਆ ਗਿਆ ਕਿ ਪਲੰਕੇਟ ਗੇਂਦ ਨਾਲ ਛੇੜਖਾਨੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।