ਰਾਜਸਥਾਨ 'ਚ ਦਲਿਤ ਵਿਦਿਆਰਥੀ ਕਤਲ ਮਾਮਲਾ: SC ਕਮਿਸ਼ਨ ਨੇ ਰਾਜਸਥਾਨ ਸਰਕਾਰ ਤੇ ਪੁਲਿਸ ਨੂੰ ਨੋਟਿਸ ਭੇਜ ਕੇ ਮੰਗਿਆ ਜਵਾਬ 

ਏਜੰਸੀ

ਖ਼ਬਰਾਂ, ਖੇਡਾਂ

ਤਰੁਣ ਚੁੱਘ ਨੇ ਪੱਤਰ ਲਿਖ ਕੇ ਕੀਤੀ ਸੀ ਕਾਰਵਾਈ ਦੀ ਮੰਗ 

Vijay Sampla

ਚੰਡੀਗੜ੍ਹ : ਰਾਜਸਥਾਨ ਵਿਚ ਇੱਕ ਦਲਿਤ ਵਿਦਿਆਰਥੀ ਦੇ ਕਥਿਤ ਕਤਲ ਮਾਮਲੇ ਵਿਚ ਹੁਣ SC ਕਮਿਸ਼ਨ ਨੇ ਦਖਲ ਦਿਤਾ ਹੈ। ਐਸ.ਸੀ.  ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਰਾਜਸਥਾਨ ਸਰਕਾਰ ਅਤੇ ਰਾਜਸਥਾਨ ਪੁਲਿਸ ਨੂੰ ਇੱਕ ਨੋਟਿਸ ਭੇਜ ਕੇ ਇਸ ਮਾਮਲੇ ਵਿਚ ਜਵਾਬ ਮੰਗਿਆ ਹੈ।  ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਆਗੂ ਤਰੁਣ ਚੁੱਘ ਨੇ ਐਸ.ਸੀ. ਕਮਿਸ਼ਨ ਨੂੰ ਇੱਕ ਚਿੱਠੀ ਲਿਖੀ ਸੀ ਅਤੇ ਇਸ ਮਾਮਲੇ ਵਿਚ ਕਾਰਵਾਈ ਦੀ ਮੰਗ ਕਰਦਿਆਂ ਦਖ਼ਲ ਦੇਣ ਲਈ ਕਿਹਾ ਸੀ। ਜਿਸ ਤੋਂ ਬਾਅਦ ਐਸ.ਸੀ. ਕਮਿਸ਼ਨ ਵਲੋਂ ਰਾਜਸਥਾਨ ਸਰਕਾਰ ਨੂੰ ਇਹ ਨੋਟਿਸ ਭੇਜਿਆ ਗਿਆ ਹੈ।