ਭਾਰਤੀ ਪਹਿਲਵਾਨ ਅਮਨ ਸਹਿਰਾਵਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਤੋਂ ਅਯੋਗ ਕਰਾਰ
1.7 ਕਿਲੋਗ੍ਰਾਮ ਭਾਰ ਵਧਣ ਕਾਰਨ ਅਯੋਗ ਕਰਾਰ ਦਿੱਤਾ ਗਿਆ
Indian wrestler Aman Sehrawat disqualified from World Wrestling Championships
ਨਵੀਂ ਦਿੱਲੀ: ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੀ ਭਾਰਤੀ ਟੀਮ ਨੂੰ ਐਤਵਾਰ ਨੂੰ ਵੱਡਾ ਝਟਕਾ ਲੱਗਾ। ਭਾਰਤੀ ਪਹਿਲਵਾਨ ਅਮਨ ਸਹਿਰਾਵਤ ਨੂੰ 1.7 ਕਿਲੋਗ੍ਰਾਮ ਭਾਰ ਵਧਣ ਕਾਰਨ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਭਾਰਤੀ ਕੁਸ਼ਤੀ ਫੈਡਰੇਸ਼ਨ (WFI), ਪ੍ਰਧਾਨ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਅਮਨ ਸਹਿਰਾਵਤ ਅਤੇ ਸਹਾਇਕ ਸਟਾਫ ਨੂੰ ਤੁਰੰਤ ਪ੍ਰਭਾਵ ਨਾਲ ਨੋਟਿਸ ਜਾਰੀ ਕਰਾਂਗੇ। ਜ਼ਿਕਰਯੋਗ ਹੈ ਕਿ ਅਮਨ ਸਹਿਰਾਵਤ ਨੇ ਪਿਛਲੇ ਸਾਲ ਪੈਰਿਸ ਓਲੰਪਿਕ ਵਿੱਚ ਕਾਂਸੀ ਤਗਮਾ ਜਿੱਤਿਆ ਸੀ।