ਬਹੁ-ਕਰੋੜੀ ਟੈਂਡਰ ਘੁਟਾਲਾ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

28 ਅਕਤੂਬਰ ਨੂੰ ਹੋਵੇਗੀ ਅਗਲੀ ਪੇਸ਼ੀ 

Bharat Bhushan Ashu

ਨਵਾਂ ਸ਼ਹਿਰ : ਨਵਾਂਸ਼ਹਿਰ ਵਿਜੀਲੈਂਸ ਵਿਭਾਗ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕੀਤਾ। ਜਿਥੇ ਮਾਣਯੋਗ ਅਦਾਲਤ ਦੇ ਸੀ.ਜੇ.ਐਮ.ਜਗਵੀਰ ਸਿੰਘ ਮਹਿੰਦੀਰੱਤਾ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਹੁਣ 28 ਅਕਤੂਬਰ ਨੂੰ ਨਵਾਂਸ਼ਹਿਰ ਦੀ ਅਦਾਲਤ ਵਿਚ ਅਗਲੀ ਪਹਿਸੀ ਹੋਵੇਗੀ।

ਦੱਸ ਦੇਈਏ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਭਾਰਤ ਭੂਸ਼ਣ ਆਸ਼ੂ ਦੇ ਵਕੀਲ ਰਾਜੀਵ ਕੌਸ਼ਲ ਨੇ ਦੱਸਿਆ ਕਿ ਸਾਬਕਾ ਮੰਤਰੀਦਾ ਜੁਡੀਸ਼ੀਅਲ ਰਿਮਾਂਡ ਮਿਲਿਆ, ਇਸ ਮਾਮਲੇ 'ਚ ਤਿੰਨ ਦਿਨ ਦੇ ਰਿਮਾਂਡ ਤੋਂ ਬਾਅਦ ਵੀ ਕੋਈ ਰਿਕਵਰੀ ਨਹੀਂ ਹੋਈ। ਜਿਵੇਂ ਲੁਧਿਆਣਾ ਦੇ ਕੇਸ 'ਚ 8 ਦਿਨ ਬੀਤ ਜਾਣ ਤੋਂ ਬਾਅਦ ਕੋਈ ਰਿਕਵਰੀ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਇਹ ਰਾਜਨੀਤਿਕ ਸ਼ਹਿ 'ਤੇ ਹੋਇਆ ਇੱਕ ਝੂਠਾ ਮਾਮਲਾਹੈ। ਉਨ੍ਹਾਂ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਲੋਕਲ ਚੋਣਾਂ ਤੋਂ ਦੂਰ ਰੱਖਿਆ ਜਾਵੇ ਤਾਂ ਜੋ ਉਹ ਚੋਣ ਵਿੱਚ ਹਿੱਸਾ ਨਾ ਲੈ ਸਕਣ। ਇਸ ਤੋਂ ਇਲਾਵਾ ਵਕੀਲ ਰਾਜੀਵ ਕੌਸ਼ਲ ਨੇ ਕਿਹਾ ਕਿ ਕੱਲ੍ਹ ਲੁਧਿਆਣਾ ਵਿੱਚ ਭਾਰਤ ਭੂਸ਼ਣ ਆਸ਼ੂ ਦੇ ਜਿਸ ਬੰਦੇ ਫੜਿਆ ਹੈ ਉਸ ਨੂੰ ਵੀ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।