IND vs PAK: ਰੋਹਿਤ ਸ਼ਰਮਾ ਨੇ ODI 'ਚ ਪੂਰੇ 300 ਛੱਕੇ, ਪਾਕਿਸਤਾਨ ਖਿਲਾਫ ਹਾਸਲ ਕੀਤੀ ਖਾਸ ਉਪਲੱਬਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਰੋਹਿਤ ਨੇ 246 ਵਨਡੇ ਪਾਰੀਆਂ 'ਚ 300 ਛੱਕਿਆਂ ਦਾ ਅੰਕੜਾ ਪਾਰ ਕੀਤਾ।

photo

 

ਨਵੀਂ ਦਿੱਲੀ : ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਵਨਡੇ ਕ੍ਰਿਕਟ ਵਿੱਚ 300 ਛੱਕੇ ਪੂਰੇ ਕਰ ਲਏ ਹਨ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇ ਜਾ ਰਹੇ ਪਾਕਿਸਤਾਨ ਖਿਲਾਫ ਵਿਸ਼ਵ ਕੱਪ ਮੈਚ 'ਚ ਹਿਟਮੈਨ ਨੇ ਇਹ ਖਾਸ ਉਪਲੱਬਧੀ ਹਾਸਲ ਕੀਤੀ। ਹੁਣ ਰੋਹਿਤ ਸ਼ਰਮਾ ਉਨ੍ਹਾਂ ਬੱਲੇਬਾਜ਼ਾਂ ਦੀ ਸੂਚੀ 'ਚ ਸ਼ਾਮਲ ਹੋ ਗਿਆ ਹੈ, ਜਿਨ੍ਹਾਂ ਨੇ ਵਨਡੇ ਕ੍ਰਿਕਟ 'ਚ 300 ਤੋਂ ਜ਼ਿਆਦਾ ਛੱਕੇ ਲਗਾਏ ਹਨ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਨੇ ਭਾਜਪਾ ਛੱਡਣ ਵਾਲੇ ਆਗੂਆਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਣ ਦੀਆਂ ਰਿਪੋਰਟਾਂ ਨੂੰ ਕੀਤਾ ਖਾਰਜ

ਵੈਸਟਇੰਡੀਜ਼ ਦੇ ਦਿੱਗਜ ਖਿਡਾਰੀ ਕ੍ਰਿਸ ਗੇਲ ਨੇ ਵਨਡੇ 'ਚ 331 ਛੱਕੇ ਅਤੇ ਸਾਬਕਾ ਪਾਕਿਸਤਾਨੀ ਬੱਲੇਬਾਜ਼ ਸ਼ਾਹਿਦ ਅਫਰੀਦੀ ਨੇ ਵਨਡੇ 'ਚ 351 ਛੱਕੇ ਲਗਾਏ ਹਨ। ਇਸ ਤੋਂ ਪਹਿਲਾਂ ਅਫਗਾਨਿਸਤਾਨ ਖਿਲਾਫ ਖੇਡੇ ਗਏ ਮੈਚ 'ਚ ਰੋਹਿਤ ਸ਼ਰਮਾ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਦਾ ਰਿਕਾਰਡ ਬਣਾਇਆ ਸੀ। ਉਥੇ ਹੀ ਰੋਹਿਤ ਨੇ 246 ਵਨਡੇ ਪਾਰੀਆਂ 'ਚ 300 ਛੱਕਿਆਂ ਦਾ ਅੰਕੜਾ ਪਾਰ ਕੀਤਾ।

ਇਹ ਵੀ ਪੜ੍ਹੋ: ਜਲੰਧਰ 'ਚ ਕੂੜੇ ਦੇ ਢੇਰ 'ਚੋਂ ਮਿਲੀ ਵਿਅਕਤੀ ਦੀ ਲਾਸ਼, ਮਚਿਆ ਹੜਕੰਪ

ਅਫਗਾਨਿਸਤਾਨ ਖਿਲਾਫ ਖੇਡੇ ਗਏ ਮੈਚ 'ਚ ਭਾਰਤੀ ਕਪਤਾਨ ਨੇ 131 ਦੌੜਾਂ ਬਣਾਈਆਂ, ਜੋ ਵਨਡੇ ਵਿਸ਼ਵ ਕੱਪ 'ਚ ਉਸ ਦਾ ਸੱਤਵਾਂ ਸੈਂਕੜਾ ਸੀ। ਰੋਹਿਤ ਵਿਸ਼ਵ ਕੱਪ 'ਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਸ ਨੇ ਸਭ ਤੋਂ ਵੱਧ ਸੈਂਕੜੇ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਭਾਰਤੀ ਦਿੱਗਜ ਸਚਿਨ ਤੇਂਦੁਲਕਰ ਨੂੰ ਪਛਾੜ ਦਿੱਤਾ ਹੈ।  ਦੱਸ ਦੇਈਏ ਕਿ 2019 ਵਿੱਚ ਖੇਡੇ ਗਏ ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ ਨੇ 5 ਸੈਂਕੜੇ ਲਗਾਏ ਸਨ।