ਅਥਲੀਟ ਅਕਸ਼ਦੀਪ ਸਿੰਘ ਦੇ ਪਰਿਵਾਰ ਨੂੰ ਖੇਡ ਮੰਤਰੀ ਮੀਤ ਹੇਅਰ ਨੇ ਫੋਨ ਕਰਕੇ ਦਿੱਤੀ ਵਧਾਈ

ਏਜੰਸੀ

ਖ਼ਬਰਾਂ, ਖੇਡਾਂ

ਰਾਂਚੀ ਵਿਖੇ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਸਮੇਂ ਦੇ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਇਆ ਹੈ...

photo

 

ਮੁਹਾਲੀ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਹੋਏ ਪਹਿਲੇ ਅਥਲੀਟ ਅਕਸ਼ਦੀਪ ਸਿੰਘ ਨੂੰ ਫ਼ੋਨ ਕਰਕੇ ਵਧਾਈ ਦਿੱਤੀ ਹੈ। ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਸਿੰਘ ਦੇ ਪਿਤਾ ਗੁਰਜੰਟ ਸਿੰਘ ਨੂੰ ਵੀ ਫ਼ੋਨ ਕਰ ਕੇ ਪੁੱਤ ਦੀ ਇਸ ਉਪਲੱਬਧੀ ਲਈ ਵਧਾਈਆਂ ਦਿੱਤੀਆਂ। ਇਸ ਮੌਕੇ ਮੀਤ ਹੇਅਰ ਨੇ ਅਕਸ਼ਦੀਪ ਸਿੰਘ ਨੂੰ ਓਲੰਪਿਕ ਤੇ ਏਸ਼ੀਆਈ ਖੇਡਾਂ ਦੀ ਤਿਆਰੀ ਵਾਸਤੇ ਪੰਜਾਬ ਸਰਕਾਰ ਵੱਲ਼ੋਂ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ। ਖੇਡ ਮੰਤਰੀ ਨੇ ਕਿਹਾ ਕਿ ਸੀਐੱਮ ਭਗਵੰਤ ਮਾਨ ਵੱਲੋਂ ਅਕਸ਼ਦੀਪ ਸਿੰਘ ਨੂੰ ਨਕਦ ਇਨਾਮ ਰਾਸ਼ੀ ਨਾਲ ਜਲਦ ਸਨਮਾਨਤ ਕੀਤਾ ਜਾਵੇਗਾ।

ਇਸ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਉਹ ਸ਼ਨੀਵਾਰ ਨੂੰ ਅਕਸ਼ਦੀਪ ਸਿੰਘ ਦੇ ਪਿੰਡ ਕਾਹਨੇਕੇ ਜਾ ਕੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਵਧਾਈ ਦੇਣਗੇ। ਮੀਤ ਹੇਅਰ ਨੇ ਕਿਹਾ ਕਿ ਓਲੰਪਿਕ ਖੇਡਾਂ ਤੇ ਏਸ਼ਿਆਈ ਖੇਡਾਂ ਲਈ ਅਕਸ਼ਦੀਪ ਸਿੰਘ ਤੋਂ ਵੱਡੀਆਂ ਉਮੀਦਾਂ ਹਨ । ਦੱਸ ਦਈਏ ਕਿ ਰਾਂਚੀ ਵਿਖੇ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਸਮੇਂ ਦੇ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਇਆ ਹੈ।

ਇਹ ਖ਼ਬਰ ਵੀ ਪੜ੍ਹੋ- ਸਾਵਧਾਨ! ਕੀ ਤੁਸੀਂ ਵੀ ਪੀਂਦੇ ਹੋ ਪਲਾਸਟਿਕ ਦੇ ਗਲਾਸ 'ਚ ਪਾਣੀ ? ਜਾਣੋਂ ਸੱਚ

ਦੱਸ ਦਈਏ ਕਿ  ਅਕਸ਼ਦੀਪ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਓਪਨ ਰੇਸ ਵਾਕਿੰਗ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਇਸ ਸਾਲ ਦੀ ਵਿਸ਼ਵ ਚੈਂਪੀਅਨਸ਼ਿਪ ਦੇ ਨਾਲ-ਨਾਲ 2024 ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰਨ ਲਈ ਸ਼ਾਨਦਾਰ ਰਾਸ਼ਟਰੀ ਰਿਕਾਰਡ ਸਮੇਂ ਦੇ ਨਾਲ ਪੁਰਸ਼ਾਂ ਦੇ 20 ਕਿਲੋਮੀਟਰ ਈਵੈਂਟ ਦਾ ਸੋਨ ਤਮਗਾ ਜਿੱਤਿਆ ਹੈ।