ਕ੍ਰਿਕਟਰ ਸ਼ੁਭਮਨ ਗਿੱਲ ਹਸਪਤਾਲ 'ਚ ਦਾਖ਼ਲ
ਦੱਖਣੀ ਅਫ਼ਰੀਕਾ ਵਿਰੁੱਧ ਬੱਲੇਬਾਜ਼ੀ ਕਰਦੇ ਸਮੇਂ ਗਰਦਨ ਵਿਚ ਹੋਇਆ ਸੀ ਦਰਦ
Cricketer Shubman Gill admitted to hospital
ਕੋਲਕਾਤਾ: ਕ੍ਰਿਕਟਰ ਸ਼ੁਭਮਨ ਗਿੱਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ।
ਟੈਸਟ ਮੈਚ ਦੇ ਦੂਜੇ ਦਿਨ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਕੋਲਕਾਤਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੱਖਣੀ ਅਫ਼ਰੀਕਾ ਵਿਰੁੱਧ ਬੱਲੇਬਾਜ਼ੀ ਕਰਦੇ ਸਮੇਂ ਗਿੱਲ ਨੂੰ ਗਰਦਨ ਵਿਚ ਦਰਦ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਉਹ ਮੈਦਾਨ ਛੱਡ ਕੇ ਚਲੇ ਗਏ। ਭਾਰਤੀ ਕਪਤਾਨ ਬੱਲੇਬਾਜ਼ੀ ਲਈ ਵਾਪਸ ਨਹੀਂ ਆਇਆ। ਉਨ੍ਹਾਂ ਨੂੰ ਗਰਦਨ ਵਿਚ ਤੇਜ਼ ਦਰਦ ਹੋ ਰਿਹਾ ਹੈ, ਜਿਸ ਕਾਰਨ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।