ਅਕਾਲੀ ਦਲ ਵੱਲੋਂ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਸਿਮਰਜੀਤ ਕੌਰ ਸਨਮਾਨਿਤ 

ਏਜੰਸੀ

ਖ਼ਬਰਾਂ, ਖੇਡਾਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਲੰਪਿਕ ਲਈ ਕੁਆਈਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮੁੱਕੇਬਾਜ਼ ਸਿਮਰਜੀਤ ਕੌਰ ਦੀ ਇਸ ਵੱਡੀ

File Photo

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਲੰਪਿਕ ਲਈ ਕੁਆਈਫਾਈ ਕਰਨ ਵਾਲੀ ਪੰਜਾਬ ਦੀ ਪਹਿਲੀ ਮੁੱਕੇਬਾਜ਼ ਸਿਮਰਜੀਤ ਕੌਰ ਦੀ ਇਸ ਵੱਡੀ ਪ੍ਰਾਪਤੀ ਦੇ ਲਈ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਾਰਟੀ ਵਲੋਂ ਸਿਮਰਜੀਤ ਕੌਰ ਨੂੰ ਇਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮੁੱਕੇਬਾਜ਼ ਸਿਮਰਜੀਤ ਕੌਰ ਅੱਜ ਆਪਣੇ ਪਰਿਵਾਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਵਿਸ਼ੇਸ਼ ਤੌਰ ’ਤੇ ਮਿਲਣ ਲਈ ਆਈ ਹੋਈ ਸੀ।

ਮੁੱਕੇਬਾਜ਼ ਸਿਮਰਜੀਤ ਕੌਰ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਮਰਜੀਤ ਦੀ ਬਾਕਸਿੰਗ ਦੀ ਖੇਡ ਚੁਣਨ ਦੀ ਦਲੇਰੀ ਅਤੇ ਬਹਾਦਰੀ ਪੰਜਾਬ ਦੀਆਂ ਬਾਕੀ ਕੁੜੀਆਂ ਨੂੰ ਵੀ ਇਸ ਖੇਡ ਵੱਲ ਪ੍ਰੇਰਿਤ ਕਰਨ ਦਾ ਕੰਮ ਕਰੇਗੀ। ਦੂਜੇ ਪਾਸੇ ਉਲੰਪਿਕ ਲਈ ਕੁਆਈਫਾਈ ਕਰਨ ’ਤੇ ਉਨ੍ਹਾਂ ਨੇ ਸਿਮਰਨਜੀਤ ਕੌਰ ਦੇ ਪਰਿਵਾਰ ਨੂੰ ਵੀ ਵਧਾਈਆਂ ਦਿੱਤੀਆਂ

ਕਿਉਂਕਿ ਉਨ੍ਹਾਂ ਨੇ ਆਪਣੀ ਧੀ ਨੂੰ ਬਾਕਸਿੰਗ ਖੇਡਣ ਲਈ ਹੱਲਾਸ਼ੇਰੀ ਦਿੱਤੀ ਸੀ। ਉਨ੍ਹਾਂ ਨੇ ਸਿਮਰਨਜੀਤ ਦੇ ਬਾਰੇ ਬੋਲਦੇ ਕਿਹਾ ਕਿ ਪਿਤਾ ਦੇ ਦੇਹਾਂਤ ਦਾ ਵੱਡਾ ਸਦਮਾ ਲੱਗਣ ਦੇ ਬਾਵਜੂਦ ਵੀ ਇਹ ਦਲੇਰ ਕੁੜੀ ਆਪਣੇ ਟੀਚੇ ਪ੍ਰਤੀ ਦ੍ਰਿੜ ਰਹੀ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਿਮਰਨਜੀਤ ਟੋਕਿਓ ਉਲੰਪਿਕ ਵਿਚ ਬਹੁਤ ਚੰਗਾ ਪ੍ਰਦਰਸ਼ਨ ਕਰੇਗੀ

ਅਤੇ ਜਿੱਤ ਹਾਸਲ ਕਰਕੇ ਸੂਬੇ ਲਈ ਤਗਮੇਂ ਲਿਆਵੇਗੀ। ਉਨ੍ਹਾਂ ਕਿਹਾ ਕਿ ਟੋਕਿਓ ਉਲੰਪਿਕ ਲਈ ਟਿਕਟ ਕਟਾਉਣ ਤੋਂ ਇਲਾਵਾ ਸਿਮਰਨਜੀਤ ਏ.ਆਈ.ਬੀ.ਏ. ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਪੀਅਨਸ਼ਿਪ ਵਿਚ ਸੂਬੇ ਲਈ ਤਗਮੇ ਜਿੱਤ ਚੁੱਕੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।