ਸੁਰੇਸ਼ ਰੈਨਾ ਫੁੱਫੜ ਦੀ ਹੱਤਿਆ ਤੋਂ ਬਾਅਦ ਪਹਿਲੀ ਵਾਰ ਪਹੁੰਚੇ ਉਹਨਾਂ ਦੇ ਘਰ,ਜਾਣਿਆ ਭੂਆ ਦਾ ਹਾਲ

ਏਜੰਸੀ

ਖ਼ਬਰਾਂ, ਖੇਡਾਂ

ਪੁਲਿਸ ਵਲੋਂ ਇਸ ਕੇਸ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ

Suresh Raina

ਨਵੀਂ ਦਿੱਲੀ: ਇਸ ਸਾਲ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਵਾਲੇ ਸੁਰੇਸ਼ ਰੈਨਾ ਅੱਜ ਆਪਣੇ ਪਰਿਵਾਰ ਸਮੇਤ ਪਠਾਨਕੋਟ ਦੇ ਪਿੰਡ ਥਰਿਆਲ ਵਿਖੇ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ। 

ਜਦੋਂ ਰੈਨਾ ਆਈਪੀਐਲ ਲਈ ਦੁਬਈ ਸੀ, ਉਸੇ ਸਮੇਂ, ਪੰਜਾਬ ਵਿਚ ਉਸ ਦੀ ਭੂਆ ਦੇ ਘਰ 'ਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ, ਜਿਸ ਵਿਚ ਉਸ ਦੇ ਫੁੱਫੜ ਅਸ਼ੋਕ ਦੀ ਮੌਕੇ' ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਭਰਾ ਦੀ ਵੀ ਬਾਅਦ ਵਿਚ ਮੌਤ ਹੋ ਗਈ।

ਜਦਕਿ ਉਸ ਦੀ ਭੂਆ ਨੂੰ ਗੰਭੀਰ ਸੱਟਾਂ ਲੱਗੀਆਂ। ਦੱਸ ਦਈਏ ਕਿ 19 ਅਗਸਤ ਦੀ ਰਾਤ ਨੂੰ ਅਣਪਛਾਤੇ ਬਦਮਾਸ਼ਾਂ ਨੇ ਪਠਾਨਕੋਟ ਜ਼ਿਲੇ ਦੇ ਪਿੰਡ ਥਰਿਆਲ ਵਿੱਚ ਰੈਨਾ ਦੇ ਫੁੱਫੜ ਠੇਕੇਦਾਰ ਅਸ਼ੋਕ ਦੇ ਸੁੱਤੇ ਹੋਏ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ।

ਚੀਕਾਂ ਸੁਣ ਕੇ ਮੌਕੇ 'ਤੇ ਪਹੁੰਚੇ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਸ ਦੌਰਾਨ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਮਾਰਿਆ ਗਿਆ ਸੀ। ਜਿਸ ਤੋਂ ਬਾਅਦ ਉਸ ਦੇ 32 ਸਾਲਾ ਵੱਡੇ ਪੁੱਤਰ ਕੌਸ਼ਲ ਕੁਮਾਰ ਦੀ ਵੀ ਮੌਤ ਹੋ ਗਈ। ਇਸ ਤੋਂ ਇਲਾਵਾ ਪਰਿਵਾਰ ਦੇ ਬਾਕੀ ਮੈਂਬਰ ਹਸਪਤਾਲ ਵਿੱਚ ਦਾਖਲ ਸਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵਲੋਂ ਇਸ ਕੇਸ ਦੀ ਗੁੱਥੀ ਨੂੰ ਸੁਲਝਾਅ ਲਿਆ ਗਿਆ ਹੈ ਅਤੇ ਐੱਸ. ਐੱਸ. ਪੀ. ਪਠਾਨਕੋਟ ਵਲੋਂ ਦੁਪਹਿਰ 3.30 ਆਪਣੇ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ।