ਹਾਰਦਿਕ ਪੰਡਿਆ ਨੂੰ ਹਵਾਈ ਅੱਡੇ ‘ਤੇ ਝਟਕਾ, ਕਸਟਮ ਵਿਭਾਗ ਨੇ ਜ਼ਬਤ ਕੀਤੀਆਂ 5 ਕਰੋੜ ਦੀਆਂ ਦੋ ਘੜੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਟੀਮ ਇੰਡੀਆ ਦੇ ਆਲਰਾਊਂਡਰ ਹਾਰਦਿਕ ਪੰਡਿਆ ਦੀਆਂ ਵਦੀਆਂ ਮੁਸ਼ਕਿਲਾਂ

Hardik Pandya

 

 ਨਵੀਂ ਦਿੱਲੀ : ਟੀਮ ਇੰਡੀਆ ਦੇ ਆਲਰਾਊਂਡਰ ਹਾਰਦਿਕ ਪੰਡਿਆ ਦੀਆਂ ਮੁਸ਼ਕਿਲਾਂ ਵੱਧ ਰਹੀਆਂ ਹਨ।  ਦਰਅਸਲ, ਹਾਰਦਿਕ ਪੰਡਿਆ ਜਦੋਂ ਟੀਮ ਦੇ ਬਾਕੀ ਖਿਡਾਰੀਆਂ ਨਾਲ UAE ਤੋਂ ਵਾਪਸ ਆਏ ਤਾਂ ਕਸਟਮ ਵਿਭਾਗ ਨੇ ਮੁੰਬਈ ਹਵਾਈ ਅੱਡੇ ‘ਤੇ ਉਨ੍ਹਾਂ ਦੀਆਂ ਦੋ ਘੜੀਆਂ ਜ਼ਬਤ ਕਰ ਲਈਆਂ ਹਨ।

 

ਇਨ੍ਹਾਂ ਘੜੀਆਂ ਦੀ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਦੋਂ ਅਧਿਕਾਰੀਆਂ ਨੇ ਪੰਡਯਾ ਤੋਂ ਘੜੀਆਂ ਦੇ ਬਾਰੇ ਵਿਚ ਪੁੱਛਿਆ ਤਾਂ ਉਹ ਸੰਤੋਸ਼ਜਨਕ ਜਵਾਬ ਨਹੀਂ ਦੇ ਸਕੇ। 

 

 

ਅਧਿਕਾਰੀਆਂ ਦਾ ਕਹਿਣਾ ਹੈ ਕਿ ਕ੍ਰਿਕਟਰ ਪੰਡਯਾ ਘੜੀਆਂ ਦਾ ਬਿੱਲ ਵੀ ਨਹੀਂ ਦਿਖਾ ਸਕੇ ਅਤੇ ਉਨ੍ਹਾਂ ਨੇ ਘੜੀਆਂ ਨੂੰ ਡਿਕਲੇਅਰ ਵੀ ਨਹੀਂ ਕੀਤਾ ਸੀ, ਜਿਸ ਤੋਂ ਬਾਅਦ ਵਿਭਾਗ ਨੇ ਦੋਵੇਂ ਘੜੀਆਂ ਜ਼ਬਤ ਕਰ ਲਈਆਂ। ਦੋਵਾਂ ਘੜੀਆਂ ਦੀ ਕੀਮਤ ਲੱਗਭਗ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।  ਜ਼ਿਕਰਯੋਗ ਹੈ ਕਿ ਹਾਰਦਿਕ ਆਪਣੀਆਂ ਕੀਮਤੀ ਘੜੀਆਂ ਨੂੰ ਲੈ ਕੇ ਪਹਿਲਾਂ ਵੀ ਚਰਚਾ ਵਿੱਚ ਰਹਿ ਚੁੱਕੇ ਹਨ।