India vs New Zealand : ਸੈਮੀਫ਼ਾਈਨਲ ’ਚ ਜਦੋਂ ਵਾਨਖੇੜੇ ਸਟੇਡੀਅਮ 'ਚ 32000 ਤੋਂ ਵੱਧ ਪ੍ਰਸ਼ੰਸਕਾਂ ਨੇ ਗਾਇਆ ਗਿਆ ਵੰਦੇ ਮਾਤਰਮ, ਦੇਖੋ ਵੀਡੀਉ

ਏਜੰਸੀ

ਖ਼ਬਰਾਂ, ਖੇਡਾਂ

ਸੈਮੀਫ਼ਾਈਨਲ ਦੇ ਪਹਿਲੇ ਮੈਚ ਦੌਰਾਨ ਪ੍ਰਸ਼ੰਸਕਾਂ ਨੇ ਵਾਨਖੇੜੇ ਸਟੇਡੀਅਮ 'ਚ ਕ੍ਰਿਕਟਰਾਂ ਨੂੰ ਦੇਖ ਕੇ ਸ਼ਾਨਦਾਰ ਮਾਹੌਲ ਸਿਰਜਿਆ ਹੋਇਆ ਸੀ।

India vs New Zealand: 32,000 fans sing Vande Mataram as India reach World Cup final

India vs New Zealand: ਨਿਊਜ਼ੀਲੈਂਡ ਵਿਰੁਧ ਸੈਮੀਫ਼ਾਈਨਲ ’ਚ ਸ਼ਾਨਦਾਰ ਜਿੱਤ ਨਾਲ ਭਾਰਤ ਚੌਥੀ ਵਾਰੀ ਕ੍ਰਿਕੇਟ ਵਿਸ਼ਵ ਕੱਪ ਦੇ ਫ਼ਾਈਨਲ ’ਚ ਪੁੱਜ ਗਿਆ ਹੈ। ਭਾਰਤ ਨੇ 1983 ਅਤੇ 2011 ’ਚ ਵਿਸ਼ਵ ਕੱਪ ਜਿੱਤਿਆ ਸੀ ਜਦਕਿ 2003 ਦੇ ਫ਼ਾਈਨਲ ’ਚ ਉਹ ਹਾਰ ਗਿਆ ਸੀ। ਐਤਵਾਰ ਨੂੰ ਫ਼ਾਈਨਲ ’ਚ ਉਸ ਦਾ ਮੁਕਾਬਲਾ ਆਸਟ੍ਰੇਲੀਆ ਅਤੇ ਦਖਣੀ ਅਫ਼ਰੀਕਾ ਵਿਚਕਾਰ ਹੋਣ ਵਾਲੇ ਦੂਜੇ ਸੈਮੀਫ਼ਾਈਨਲ ਦੇ ਜੇਤੂ ਨਾਲ ਹੋਵੇਗਾ।

ਸੈਮੀਫ਼ਾਈਨਲ ਦੇ ਪਹਿਲੇ ਮੈਚ ਦੌਰਾਨ ਪ੍ਰਸ਼ੰਸਕਾਂ ਨੇ ਵਾਨਖੇੜੇ ਸਟੇਡੀਅਮ 'ਚ ਕ੍ਰਿਕਟਰਾਂ ਨੂੰ ਦੇਖ ਕੇ ਸ਼ਾਨਦਾਰ ਮਾਹੌਲ ਸਿਰਜਿਆ ਹੋਇਆ ਸੀ। ਉਨ੍ਹਾਂ ਨੇ ਵਿਰੋਧੀ ਟੀਮ ਦੀ ਚੰਗੀ ਕ੍ਰਿਕਟ ਦੀ ਵੀ ਤਾਰੀਫ ਕੀਤੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ 32000 ਤੋਂ ਵੱਧ ਪ੍ਰਸ਼ੰਸਕਾਂ ਨੇ 'ਵੰਦੇ ਮਾਤਰਮ' ਗਾ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ, ਜਿਸ ਦੀ ਵੀਡੀਉ ਵੀ ਵਾਇਰਲ ਹੋਈ ਹੈ।

ਦੱਸ ਦੇਈਏ ਕਿ ਰੋਮਾਂਚਕ ਸੈਮੀਫ਼ਾਈਨਲ ’ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੂੰ 398 ਦੌੜਾਂ ਦਾ ਵਿਸ਼ਾਲ ਟੀਚਾ ਦਿਤਾ ਸੀ ਜਿਸ ਦੇ ਜਵਾਬ ’ਚ ਨਿਊਜ਼ੀਲੈਂਡ ਦੀ ਟੀਮ 327 ਦੌੜਾਂ ਹੀ ਬਣਾ ਸਕੀ। ਵਿਰਾਟ ਕੋਹਲੀ ਨੇ ਵਨਡੇ ਸੈਂਕੜਿਆਂ ਦਾ ਅਰਧ ਸੈਂਕੜਾ ਪੂਰਾ ਕਰ ਕੇ ਸਚਿਨ ਤੇਂਦੁਲਕਰ ਦਾ ਰੀਕਾਰਡ ਤੋੜਿਆ, ਉਥੇ ਹੀ ਸ਼੍ਰੇਅਸ ਅਈਅਰ ਨੇ ਲਗਾਤਾਰ ਦੂਜੇ ਮੈਚ ਵਿਚ ਸੈਂਕੜਾ ਜੜ ਕੇ ਭਾਰਤ ਨੇ ਨਿਊਜ਼ੀਲੈਂਡ ਵਿਰੁਧ ਵਿਸ਼ਵ ਕੱਪ ਸੈਮੀਫਾਈਨਲ ਵਿਚ ਚਾਰ ਵਿਕਟਾਂ ’ਤੇ 397 ਦੌੜਾਂ ਦਾ ਵੱਡਾ ਸਕੋਰ ਬਣਾਇਆ ਸੀ। ਹਾਲਾਂਕਿ ਮੈਚ ਦੀ ਜਿੱਤ ਦਾ ਸਿਹਰਾ ਮੁਹੰਮਦ ਸ਼ਮੀ ਦੇ ਨਾਂ ਜਾਂਦਾ ਹੈ ਜਿਨ੍ਹਾਂ ਨੇ ਨਿਊਜ਼ੀਲੈਂਡ ਦੀਆਂ ਪਹਿਲੀਆਂ ਚਾਰ ਅਤੇ ਕੁਲ 7 ਵਿਕਟਾਂ ਲੈ ਕੇ ‘ਪਲੇਅਰ ਆਫ਼ ਦ ਮੈਚ’ ਖਿਤਾਬ ਅਪਣੇ ਨਾਂ ਕੀਤਾ।