ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਖਿਡਾਰੀ

ਏਜੰਸੀ

ਖ਼ਬਰਾਂ, ਖੇਡਾਂ

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਨੇ ਪੁਲਵਾਮਾ ਅਤਿਵਾਦੀ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ 40 ਜਵਾਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ.....

Virender Sehwag & Vijender Singh

ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਨੇ ਪੁਲਵਾਮਾ ਅਤਿਵਾਦੀ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ 40 ਜਵਾਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚ ਉਠਾਉਣ ਦੀ ਜ਼ਿੰਮੇਵਾਰੀ ਲਈ। ਸਹਿਵਾਗ ਨੇ ਟਵੀਟ ਕੀਤਾ, ਅਸੀਂ ਸ਼ਹੀਦਾਂ ਲਈ ਕੁਝ ਵੀ ਕਰੀਏ ਉਹ ਕਾਫੀ ਨਹੀਂ ਹੋਵੇਗਾ ਪਰ ਪੁਲਵਾਮਾ 'ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ ਜਵਾਨਾਂ ਦੇ ਬੱਚਿਆਂ ਲਈ ਪੜ੍ਹਾਈ ਦਾ ਝੱਜਰ ਸਥਿਤ ਸਹਿਵਾਗ ਸਕੂਲ 'ਚ ਮੈਂ ਪੂਰਾ ਖਰਚਾ ਉਠਾਉਣ ਦਾ ਪ੍ਰਸਤਾਵ ਦਿੰਦਾ ਹਾਂ। 
ਸਟਾਰ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਵੀ ਅਪਣੇ ਇਕ ਮਹੀਨੇ ਦੀ ਤਨਖਾਹ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਦਿਤੀ।

ਵਿਜੇਂਦਰ ਹਰਿਆਣਾ ਪੁਲਿਸ 'ਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਵਿਜੇਂਦਰ ਸਿੰਘ ਨੇ ਕਿਹਾ, 'ਮੈਂ ਇਕ ਮਹੀਨੇ ਦੀ ਤਨਖ਼ਾਹ ਪੁਲਵਾਮਾ ਅਤਿਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਲਈ ਦਾਨ ਕਰਦਾ ਹਾਂ ਅਤੇ ਚਾਹੁੰਦਾ ਹਾਂ ਕਿ ਹਰ ਕੋਈ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਵੇ।  (ਪੀਟੀਆਈ)