ਸਟਿੰਗ ਵਿਵਾਦ ਤੋਂ ਬਾਅਦ BCCI ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਦਿੱਤਾ ਅਸਤੀਫਾ

ਏਜੰਸੀ

ਖ਼ਬਰਾਂ, ਖੇਡਾਂ

ਭਾਰਤੀ ਕ੍ਰਿਕੇਟਰਾਂ ’ਤੇ ਫਿੱਟ ਰਹਿਣ ਲਈ ਟੀਕੇ ਲਗਾਉਣ ਦੇ ਲਗਾਏ ਦੀ ਇਲਜ਼ਾਮ

BCCI chief selector Chetan Sharma resigns

 

ਨਵੀਂ ਦਿੱਲੀ: ਸਟਿੰਗ ਆਪ੍ਰੇਸ਼ਨ 'ਚ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਲੈ ਕੇ ਕਈ ਖੁਲਾਸੇ ਕਰਨ ਵਾਲੇ BCCI ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਇਹ ਅਸਤੀਫਾ ਬੋਰਡ ਸਕੱਤਰ ਜੈ ਸ਼ਾਹ ਨੂੰ ਭੇਜਿਆ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਸਿਰ ਸੀ 12 ਲੱਖ ਦਾ ਕਰਜ਼ਾ

ਦਰਅਸਲ ਇਕ ਟੀਵੀ ਚੈਨਲ ਵੱਲੋਂ ਕੀਤੇ ਗਏ ਸਟਿੰਗ ਆਪ੍ਰੇਸ਼ਨ ਵਿਚ ਚੇਤਨ ਸ਼ਰਮਾ ਨੂੰ ਵਿਰਾਟ ਕੋਹਲੀ ਅਤੇ ਜਸਪ੍ਰੀਤ ਬੁਮਰਾਹ ਵਰਗੇ ਖਿਡਾਰੀਆਂ ’ਤੇ ਇਲਜ਼ਾਮ ਲਗਾਉਂਦੇ ਦਿਖਾਇਆ ਗਿਆ ਸੀ। ਉਹਨਾਂ ਨੇ ਕਥਿਤ ਤੌਰ ’ਤੇ ਕੋਚ ਰਾਹੁਲ ਦ੍ਰਾਵਿੜ ਅਤੇ ਵਿਰਾਟ ਕੋਹਲੀ ਨਾਲ ਹੋਈ ਗੱਲਬਾਤ ਦਾ ਵੀ ਖੁਲਾਸਾ ਕੀਤਾ ਹੈ। ਸ਼ਰਮਾ ਨੇ ਇਲਜ਼ਾਮ ਲਗਾਇਆ ਕਿ 80 ਤੋਂ 85 ਫੀਸਦੀ ਫਿੱਟ ਹੋਣ ਦੇ ਬਾਵਜੂਦ ਖਿਡਾਰੀ ਮੁਕਾਬਲੇ 'ਚ ਤੇਜ਼ੀ ਨਾਲ ਵਾਪਸੀ ਕਰਨ ਲਈ ਟੀਕੇ ਲਗਾਉਂਦੇ ਹਨ।

ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਨੇ ਇਹ ਵੀ ਦੋਸ਼ ਲਾਇਆ ਕਿ ਸਤੰਬਰ 'ਚ ਆਸਟ੍ਰੇਲੀਆ ਖਿਲਾਫ ਟੀ-20 ਸੀਰੀਜ਼ ਲਈ ਬੁਮਰਾਹ ਦੀ ਵਾਪਸੀ ਨੂੰ ਲੈ ਕੇ ਉਹਨਾਂ ਅਤੇ ਟੀਮ ਪ੍ਰਬੰਧਨ ਵਿਚਾਲੇ ਮਤਭੇਦ ਸਨ। ਬੁਮਰਾਹ ਫਿਲਹਾਲ ਟੀਮ ਤੋਂ ਬਾਹਰ ਹਨ ਅਤੇ ਉਹਨਾਂ ਦੇ ਆਸਟ੍ਰੇਲੀਆ ਖਿਲਾਫ ਚਾਰ ਟੈਸਟ ਮੈਚਾਂ ਦੀ ਬਾਰਡਰ ਗਾਵਸਕਰ ਟਰਾਫੀ ਅਤੇ ਉਸ ਤੋਂ ਬਾਅਦ ਬਾਅਦ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ : ਅਜਨਾਲਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ 'ਤੇ FIR ਕੀਤੀ ਦਰਜ, ਪੜ੍ਹੋ ਕਿਉਂ ?

ਸ਼ਰਮਾ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਬੀਸੀਸੀਆਈ ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਵਿਚਾਲੇ ਲੜਾਈ ਸੀ।ਬੀਸੀਸੀਆਈ ਨੇ ਹਾਲ ਹੀ ਵਿਚ ਚੇਤਨ ਨੂੰ ਦੂਜੀ ਵਾਰ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਸੀ। ਇਸ ਤੋਂ ਪਹਿਲਾਂ ਆਸਟ੍ਰੇਲੀਆ 'ਚ ਖੇਡੇ ਗਏ ਟੀ-20 ਵਿਸ਼ਵ ਕੱਪ 'ਚ ਭਾਰਤੀ ਟੀਮ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਉਹਨਾਂ ਨੂੰ ਹਟਾ ਦਿੱਤਾ ਗਿਆ ਸੀ।