IND ਬਨਾਮ AUS T20: PCA ਸਟੇਡੀਅਮ ਅਤੇ ਇਸਦੇ ਨਾਲ ਲੱਗਦੇ ਖੇਤਰ ਨੂੰ ਐਲਾਨਿਆ ਗਿਆ ਨੋ-ਫਲਾਈ ਜ਼ੋਨ
ਇਹ ਹੁਕਮ 18 ਤੋਂ 20 ਸਤੰਬਰ ਤੱਕ ਰਹੇਗਾ ਲਾਗੂ
ਮੁਹਾਲੀ: ਪ੍ਰਸ਼ੰਸਕਾਂ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 20 ਸਤੰਬਰ ਨੂੰ ਹੋਣ ਵਾਲੇ ਟੀ-20 ਮੈਚ ਦੇ ਦਿਨ ਗਿਣਨੇ ਸ਼ੁਰੂ ਕਰ ਦਿੱਤੇ ਹਨ। ਕ੍ਰਿਕਟ ਪ੍ਰੇਮੀਆਂ ਨੇ ਵੀ ਟਿਕਟਾਂ ਖਰੀਦ ਲਈਆਂ ਹਨ। ਇਸ ਦੇ ਨਾਲ ਹੀ ਮੁਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਹੋਣ ਵਾਲੇ ਇਸ ਮੈਚ ਲਈ ਪ੍ਰਸ਼ਾਸਨ ਨੇ ਵੀ ਪੂਰੀ ਤਿਆਰੀ ਕਰ ਲਈ ਹੈ।
ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੀ.ਸੀ.ਏ. ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ ਡਰੋਨ ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਵੱਲੋਂ ਇਸ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਇਸ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੇ ਫਲਾਇੰਗ ਆਬਜੈਕਟ ਡਰੋਨ ਅਤੇ ਮਾਨਵ ਰਹਿਤ ਏਰੀਅਲ ਵਹੀਕਲਜ਼ (ਫਲਾਇੰਗ ਆਬਜੈਕਟ ਡਰੋਨ ਅਤੇ ਮਾਨਵ ਰਹਿਤ ਏਰੀਅਲ ਵਹੀਕਲਜ਼) 'ਤੇ ਪੂਰਨ ਪਾਬੰਦੀ ਹੋਵੇਗੀ।ਇਹ ਹੁਕਮ 18 ਤੋਂ 20 ਸਤੰਬਰ ਤੱਕ ਲਾਗੂ ਰਹੇਗਾ।