ਕਿਸਾਨਾਂ ਨੂੰ CM ਸਕਿਉਰਿਟੀ ਨੇ ਮਾਰੇ ਧੱਕੇ, ਮਨਾਉਣ ਲਈ ਖੁਦ ਪਹੁੰਚੇ CM ਚੰਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਭਵਨ ਦੇ ਬਾਹਰ ਹੰਗਾਮਾ ਹੋਇਆ।

Farmers

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਭਵਨ ਦੇ ਬਾਹਰ ਹੰਗਾਮਾ ਹੋਇਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਦੇ ਆਉਣ 'ਤੇ ਕਿਸਾਨਾਂ ਨਾਲ ਹੱਥੋਪਾਈ ਕੀਤੀ।

ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਉਹ ਸਮੇਂ ਸਿਰ ਗੇਟ ਨੇੜੇ ਪਹੁੰਚ ਗਏ ਸਨ। ਇਸ ਦੌਰਾਨ ਸੁਰੱਖਿਆ ਮੁਲਾਜ਼ਮਾਂ ਨੇ ਕਿਹਾ ਕਿ CM ਆ ਗਏ ਹਨ ਅਤੇ ਉਨ੍ਹਾਂ ਨੂੰ ਧੱਕੇ ਮਾਰ ਕੇ ਬਾਹਰ ਕੱਢ ਦਿਤਾ। 

ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ ਆਪਣੇ ਤੈਅ ਸਮੇਂ ਤੋਂ ਲੇਟ ਸਨ ਪਰ ਉਨ੍ਹਾਂ ਦੇ ਪਹੁੰਚਣ 'ਤੇ ਕਿਸਾਨਾਂ ਨਾਲ ਧੱਕਾ ਕੀਤਾ ਗਿਆ ਇਸ ਲਈ ਉਹ ਬਾਹਰ ਆ ਕੇ ਉਨ੍ਹਾਂ ਨੂੰ ਲੈ ਕੇ ਜਾਂ ਨਹੀਂ ਤਾਂ ਉਹ ਅੰਦਰ ਨਹੀਂ ਜਾਣਗੇ। ਕਿਸਾਨਾਂ ਨੇ ਕਿਹਾ ਕਿ ਉਹ ਉਦੋਂ ਤੱਕ ਮੀਟਿੰਗ ਵਿਚ ਸ਼ਾਮਲ ਨਹੀਂ ਹੋਣਗੇ ਜਦੋਂ ਤੱਕ ਮੁੱਖ ਮੰਤਰੀ ਚੰਨੀ ਖੁਦ ਕਿਸਾਨਾਂ ਨੂੰ ਮਨਾਉਣ ਨਹੀਂ ਆਉਂਦੇ।


ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਹ ਤਰਤੀਬਵਾਰ ਅੰਦਰ ਜਾ ਰਹੇ ਸਨ ਪਰ CM ਦੇ ਆਉਣ 'ਤੇ ਉਨ੍ਹਾਂ ਨੂੰ ਧੱਕੇ ਮਾਰੇ ਗਏ ਹਨ ਜੋ ਉਨ੍ਹਾਂ ਨੂੰ ਕਦੇ ਵੀ ਗਵਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਮ ਆਦਮੀ ਹੋਣ ਦਾ ਡਰਾਮਾ ਕਰਦੇ ਹਨ ਅਤੇ ਆਪਣੇ ਪੰਜਾਬ ਦੇ ਕਿਸਾਨਾਂ ਨੂੰ ਧੱਕੇ ਮਰਵਾਉਂਦੇ ਹਨ ਇਸ ਲਈ ਇਹੋ ਜਿਹੇ ਮੁੱਖ ਮੰਤਰੀ ਦੀ ਉਨ੍ਹਾਂ ਨੂੰ ਕੋਈ ਲੋੜ ਨਹੀਂ ਹੈ।


ਵਧਦੇ ਵਿਵਾਦ ਨੂੰ ਦੇਖਦਿਆਂ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਆਏ ਅਤੇ ਉਨ੍ਹਾਂ ਕਿਸਾਨਾਂ ਤੋਂ ਮਾਫੀ ਵੀ ਮੰਗੀ ਪਰ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨਾਲ ਬਦਸਲੂਕੀ ਹੋਈ ਹੈ। ਇਸ ਲਈ ਮੁੱਖ ਮੰਤਰੀ ਖੁਦ ਬਾਹਰ ਆ ਕੇ ਉਨ੍ਹਾਂ ਨੂੰ ਲੈ ਕੇ ਜਾਣ।

ਹਾਲਤ ਨੂੰ ਦੇਖਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਕਿਸਾਨਾਂ ਨੂੰ ਮਨਾਉਣ ਪਹੁੰਚੇ। ਉਨ੍ਹਾਂ ਆਪਣੀ ਨਾਰਾਜ਼ਗੀ ਦੂਰ ਕਰ ਲਈ, ਜਿਸ ਤੋਂ ਬਾਅਦ ਕੁਝ ਕਿਸਾਨ ਜੱਥੇਬੰਦੀ ਮੀਟਿੰਗ ਕਰਨ ਪਹੁੰਚੀਆਂ।