ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਪਟਿਆਲਾ ਦੀ ਇਕ ਅਦਾਲਤ ਨੇ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਵਿਧਾਇਕ ਅਤੇ ਲੋਕ ...........

file photo

ਪਟਿਆਲਾ :ਪਟਿਆਲਾ ਦੀ ਇਕ ਅਦਾਲਤ ਨੇ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਗੈਰ ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਪੁਲਿਸ ਸਿਮਰਜੀਤ ਬੈਂਸ ਨੂੰ ਕਿਸੇ ਵੀ ਸਮੇਂ ਗ੍ਰਿਫ਼ਤਾਰ ਕਰ ਸਕਦੀ ਹੈ।

ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੁਆਰਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਖ਼ਿਲਾਫ਼ ਦਵਾਈਆਂ ਦੀ ਕੰਪਨੀ ‘ਤੇ ਝੂਠੇ ਦੋਸ਼ ਲਗਾਏ ਗਏ ਸਨ। ਜਦੋਂਕਿ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਹ ਸਾਫ਼ ਸੁਥਰੇ ਹਨ ਅਤੇ ਅਜਿਹੇ ਇਲਜ਼ਾਮ ਲਗਾ ਕੇ ਵਿਧਾਇਕ ਬੈਂਸ ਨੇ ਸੁਰਖੀਆਂ ਇੱਕਠਾ ਕਰਨ ਦੀ ਕੋਸ਼ਿਸ਼ ਕੀਤੀ ਹੈ।

ਉਸਨੇ ਆਪਣੇ ਵਕੀਲ ਗੁਰਪ੍ਰੀਤ ਸਿੰਘ ਭਸੀਨ ਦੁਆਰਾ 29 ਅਗਸਤ ਤੋਂ 1 ਅਗਸਤ 2018 ਨੂੰ 500 ਆਈ.ਪੀ.ਸੀ. ਦੇ ਤਹਿਤ ਪਟਿਆਲਾ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ।