IPL 2023: ਵਿਰਾਟ ਕੋਹਲੀ ਨੂੰ ਲੱਗਿਆ ਮੈਚ ਫ਼ੀਸ ਦਾ 10% ਜੁਰਮਾਨਾ, ਪੜ੍ਹੋ ਵੇਰਵਾ 

ਏਜੰਸੀ

ਖ਼ਬਰਾਂ, ਖੇਡਾਂ

CSK ਖ਼ਿਲਾਫ਼ IPL ਨਿਯਮਾਂ ਦੀ ਉਲੰਘਣਾ ਕਰਨ ਤਹਿਤ ਹੋਈ ਕਾਰਵਾਈ 

Virat Kohli

ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ 'ਤੇ ਮੈਚ ਫ਼ੀਸ ਦਾ 10 ਫ਼ੀਸਦੀ ਜੁਰਮਾਨਾ ਲਗਾਇਆ ਗਿਆ ਹੈ। ਕੋਹਲੀ 'ਤੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਜੁਰਮਾਨਾ ਲਗਾਇਆ ਗਿਆ ਹੈ। ਆਈਪੀਐਲ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੋਹਲੀ ਨੇ ਆਈਪੀਐਲ ਕੋਡ ਆਫ ਕੰਡਕਟ ਦੀ ਧਾਰਾ 2.2 ਦੇ ਤਹਿਤ ਨਿਯਮਾਂ ਦੀ ਉਲੰਘਣਾ ਕੀਤੀ ਹੈ। ਹਾਲਾਂਕਿ ਬਿਆਨ 'ਚ ਉਸ ਘਟਨਾ ਦਾ ਵੇਰਵਾ ਨਹੀਂ ਦਿੱਤਾ ਗਿਆ ਜਿਸ ਲਈ ਕੋਹਲੀ 'ਤੇ ਜੁਰਮਾਨਾ ਲਗਾਇਆ ਗਿਆ ਸੀ।

ਇਹ ਵੀ ਪੜ੍ਹੋ: ਨਿਊਯਾਰਕ ਵਿੱਚ ਚੱਲ ਰਿਹਾ ਸੀ ਚੀਨ ਦਾ ਖੂਫ਼ੀਆ ਪੁਲਿਸ ਸਟੇਸ਼ਨ, ਦੋ ਚੀਨੀ ਨਾਗਰਿਕ ਗ੍ਰਿਫ਼ਤਾਰ 

ਮੰਨਿਆ ਜਾ ਰਿਹਾ ਹੈ ਕਿ ਕੋਹਲੀ ਨੇ ਚੇਨਈ ਦੇ ਮੱਧਕ੍ਰਮ ਦੇ ਬੱਲੇਬਾਜ਼ ਸ਼ਿਵਮ ਦੂਬੇ ਦੇ ਆਊਟ ਹੋਣ 'ਤੇ ਹਮਲਾਵਰ ਜਸ਼ਨ ਮਨਾਇਆ ਅਤੇ ਇਸ ਨੂੰ ਸ਼ਾਇਦ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ। ਦੁਬੇ ਨੇ 27 ਗੇਂਦਾਂ 'ਤੇ 52 ਦੌੜਾਂ ਬਣਾਈਆਂ, ਜਿਸ ਨਾਲ ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਛੇ ਵਿਕਟਾਂ 'ਤੇ 226 ਦੌੜਾਂ ਬਣਾਈਆਂ।

IPL ਨੇ ਇਕ ਬਿਆਨ 'ਚ ਕਿਹਾ ਕਿ ਕੋਹਲੀ ਨੇ IPL ਕੋਡ ਆਫ ਕੰਡਕਟ ਦੀ ਧਾਰਾ 2.2 ਦੇ ਤਹਿਤ ਲੈਵਲ 1 ਦਾ ਅਪਰਾਧ ਸਵੀਕਾਰ ਕੀਤਾ ਹੈ। ਕੋਡ ਆਫ ਕੰਡਕਟ ਦੇ ਲੈਵਲ 1 ਦੀ ਉਲੰਘਣਾ ਦੇ ਮਾਮਲੇ ਵਿੱਚ, ਮੈਚ ਰੈਫਰੀ ਦਾ ਫ਼ੈਸਲਾ ਅੰਤਿਮ ਹੁੰਦਾ ਹੈ।