ਵਿਰਾਟ ਤੇ ਮੀਰਾਬਾਈ ਨੂੰ ਖੇਲ ਰਤਨ, ਨੀਰਜ ਬਣੇਗਾ 'ਅਰਜੁਨ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਇਸ ਸਾਲ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਿਤਾ ਜਾਵੇਗਾ........

Virat Kohli

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਇਸ ਸਾਲ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਿਤਾ ਜਾਵੇਗਾ। ਵੇਟਲਿਫਟਰ ਮੀਰਾਬਾਈ ਚਾਨੂੰ ਨੂੰ ਵੀ ਇਸ ਸਾਲ ਦੇ ਖੇਡ ਲਈ ਸਭ ਤੋਂ ਵੱਡੇ ਸਨਮਾਨ ਨਾਲ ਨਿਵਾਜਿਆ ਜਾਵੇਗਾ। ਚਾਨੂੰ ਨੇ ਹਾਲ ਹੀ 'ਚ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਹੈ। ਉਸ ਨੇ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਹਾਸਲ ਕੀਤਾ ਸੀ।

ਇਸ ਤੋਂ ਬਾਅਦ ਇਸੇ ਸਾਲ ਅਪ੍ਰੈਲ ਵਿਚ ਹੋਏ ਰਾਸ਼ਟਰਮੰਡਲ ਖੇਡਾਂ ਵਿਚ ਵੀ ਉਸ ਨੇ ਸੋਨ ਤਮਗਾ ਜਿੱਤਿਆ ਸੀ। ਹਾਲਾਂਕਿ ਸੱਟ ਕਾਰਨ ਉਹ ਏਸ਼ੀਆਈ ਖੇਡਾਂ 2018 ਵਿਚ ਹਿੱਸਾ ਨਹੀਂ ਲੈ ਸਕੀ ਸੀ। ਦੇਸ਼ ਦੇ ਸਟਾਰ ਨੀਰਜ ਚੋਪੜਾ ਨੂੰ ਅਰਜੁਨ ਪੁਰਸਕਾਰ ਲਈ ਚੁਣਿਆ ਗਿਆ ਹੈ। ਨੀਰਜ ਨੇ ਪਿਛਲੇ ਕੁਝ ਸਮੇਂ ਤੋਂ ਆਪਣੀ ਖੇਡ ਨਾਲ ਕਾਫੀ ਪ੍ਰਭਾਵਿਤ ਕੀਤਾ ਹੈ।

ਉਹ ਦੇਸ਼ ਲਈ ਲਗਾਤਾਰ ਤਮਗੇ ਜਿੱਤ ਰਹੇ ਹਨ। ਅੰਡਰ-20 ਵਿਸ਼ਵ ਐਥਲੈਟਿਕਸ ਵਿਚ ਉਸ ਨੇ ਰਿਕਾਰਡ ਦਰਜ ਕਰ ਕੇ ਸੋਨ ਤਮਗਾ ਹਾਸਲ ਕੀਤਾ। ਇਸ ਤੋਂ ਬਾਅਦ ਲਗਾਤਾਰ ਚੰਗੇ ਪ੍ਰਦਰਸ਼ਨ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਉਸ ਨੇ ਇਸ ਸਾਲ ਰਾਸ਼ਟਰਮੰਡਲ ਅਤੇ ਫਿਰ ਏਸ਼ੀਆਈ ਖੇਡਾਂ ਵਿਚ ਸੋਨ ਤਮਗਾ ਹਾਸਲ ਕੀਤਾ।