ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮਲਖੰਭ ਟੀਮ ਦੇ ਟਰਾਇਲ 21 ਦਸੰਬਰ ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲ ਸੈਫਰੋਨ ਪਬਲਿਕ ਸਕੂਲ ਫਗਵਾੜਾ ਵਿਖੇ ਹੋਣਗੇ।

Trial for Khelo India Youth Games Malkhamb team on December 21

 

ਚੰਡੀਗੜ੍ਹ: ਮੱਧ ਪ੍ਰਦੇਸ਼ ਵਿਖੇ 31 ਜਨਵਰੀ ਤੋਂ 11 ਫ਼ਰਵਰੀ 2023 ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਮਲਖੰਭ ਮੁਕਾਬਲਿਆਂ ਲਈ ਪੰਜਾਬ ਦੇ ਮੁੰਡਿਆਂ ਤੇ ਕੁੜੀਆਂ ਦੀ ਚੋਣ ਲਈ 21 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਟਰਾਇਲ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲ ਸੈਫਰੋਨ ਪਬਲਿਕ ਸਕੂਲ ਫਗਵਾੜਾ ਵਿਖੇ ਹੋਣਗੇ। ਟਰਾਇਲ ਵਿੱਚ ਹਿੱਸਾ ਲੈਣ ਲਈ ਖਿਡਾਰੀ ਦੀ ਜਨਮ ਮਿਤੀ ਪਹਿਲੀ ਜਨਵਰੀ 2004 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਤੇ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।