ਅੰਡਰ-19 ਏਸ਼ੀਆ ਕੱਪ: ਫਾਈਨਲ ’ਚ ਐਤਵਾਰ ਨੂੰ ਪਾਕਿਸਤਾਨ ਨਾਲ ਭਿੜੇਗਾ ਭਾਰਤ
ਅੱਜ ਸੈਮੀਫਾਈਨਲ 'ਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ
Under-19 Asia Cup: India to face Pakistan in final on Sunday
ਦੁਬਈ: ਅੰਡਰ-19 ਏਸ਼ੀਆ ਕੱਪ 2025 ਦਾ ਫਾਈਨਲ ਹੁਣ ਹੋਰ ਵੀ ਰੋਮਾਂਚਕ ਹੋ ਗਿਆ ਹੈ। ਭਾਰਤ ਅਤੇ ਪਾਕਿਸਤਾਨ ਨੇ ਆਪਣੇ-ਆਪਣੇ ਸੈਮੀਫਾਈਨਲ ਮੈਚ ਜਿੱਤ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਸੈਮੀਫਾਈਨਲ ਵਿਚ ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ। ਉੱਥੇ ਹੀ ਪਾਕਿਸਤਾਨ ਨੇ ਬੰਗਲਾਦੇਸ਼ ਨੂੰ ਹਰਾਇਆ। ਮੀਂਹ ਨਾਲ ਪ੍ਰਭਾਵਿਤ ਮੈਚ ਵਿਚ 138 ਦੌੜਾਂ ਦੇ ਟੀਚੇ ਨੂੰ ਭਾਰਤੀ ਟੀਮ ਨੇ 18 ਓਵਰਾਂ ’ਚ ਹੀ ਹਾਸਲ ਕਰ ਲਿਆ। ਆਰੋਨ ਜਾਰਜ ਅਤੇ ਵਿਹਾਨ ਮਲਹੋਤਰਾ ਨੇ ਅਜੇਤੂ ਪਾਰੀਆਂ ਖੇਡੀਆਂ।