ਭਾਰਤ ਨੇ ਚੈਂਪੀਅਨਜ਼ ਟਰਾਫੀ ਦੀ ਜਿੱਤ ਨਾਲ ਕੀਤੀ ਸ਼ੁਰੂਆਤ, ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਸ਼ੁਭਮਨ ਗਿੱਲ ਨੇ ਬਣਾਇਆ ਸੈਂਕੜਾ

India started the Champions Trophy with a win, beating Bangladesh by 6 wickets

ਦੁਬਾਈ: ਆਈਸੀਸੀ ਪੁਰਸ਼ ਚੈਂਪੀਅਨਜ਼ ਟਰਾਫੀ 2025 ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਦੀ ਜਿੱਤ ਨਾਲ ਸ਼ੁਰੂਆਤ ਕੀਤੀ। ਇਸ ਮੈਚ ਵਿੱਚ ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਤੋਹੀਦ ਹਰੋਡੇ ਦੇ ਸੈਂਕੜੇ ਦੀ ਬਦੌਲਤ 49.4 ਓਵਰਾਂ ਵਿੱਚ 228 ਦੌੜਾਂ ਬਣਾਈਆਂ। ਭਾਰਤ ਨੇ ਬੰਗਲਾਦੇਸ਼ ਤੋਂ ਮਿਲੇ ਟੀਚੇ ਦਾ ਪਿੱਛਾ ਕਰਦਿਆਂ ਸ਼ੁਭਮਨ ਗਿੱਲ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ 46.3 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 231 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।

ਰੋਹਿਤ ਸ਼ਰਮਾ ਨੇ 41 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ

ਇਸ ਮੈਚ ਵਿੱਚ ਬੰਗਲਾਦੇਸ਼ ਵੱਲੋਂ ਦਿੱਤੇ 229 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਲਈ ਭਾਰਤ ਵੱਲੋਂ ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਆਏ। ਇਨ੍ਹਾਂ ਦੋਵਾਂ ਨੇ ਮਿਲ ਕੇ ਪਹਿਲੀ ਵਿਕਟ ਲਈ 9.5 ਓਵਰਾਂ ਵਿੱਚ 69 ਦੌੜਾਂ ਜੋੜੀਆਂ। ਟੀਮ ਇੰਡੀਆ ਨੂੰ ਪਹਿਲਾ ਝਟਕਾ ਰੋਹਿਤ ਸ਼ਰਮਾ ਦੇ ਰੂਪ 'ਚ ਲੱਗਾ। ਰੋਹਿਤ 36 ਗੇਂਦਾਂ 'ਚ 7 ਚੌਕਿਆਂ ਦੀ ਮਦਦ ਨਾਲ 41 ਦੌੜਾਂ ਬਣਾ ਕੇ ਤਸਕੀਨ ਅਹਿਮਦ ਦਾ ਸ਼ਿਕਾਰ ਬਣੇ। ਇਸ ਤੋਂ ਬਾਅਦ ਵਿਰਾਟ ਕੋਹਲੀ 22 ਦੌੜਾਂ ਦੇ ਨਿੱਜੀ ਸਕੋਰ 'ਤੇ ਰਿਸ਼ਾਦ ਹੁਸੈਨ ਦਾ ਸ਼ਿਕਾਰ ਬਣੇ।

ਅਈਅਰ ਅਤੇ ਅਕਸ਼ਰ ਸਸਤੇ 'ਚ ਪੈਵੇਲੀਅਨ ਪਰਤ ਗਏ

 ਵਿਰਾਟ ਕੋਹਲੀ ਤੋਂ ਬਾਅਦ ਸ਼੍ਰੇਅਸ ਅਈਅਰ 17 ਗੇਂਦਾਂ 'ਚ 2 ਚੌਕਿਆਂ ਦੀ ਮਦਦ ਨਾਲ 15 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਮੁਸਤਫਿਜ਼ੁਰ ਰਹਿਮਾਨ ਨੇ ਉਸ ਨੂੰ ਨਜ਼ਮੁਲ ਹੁਸੈਨ ਸ਼ਾਂਤੋ ਨੇ ਕੈਚ ਆਊਟ ਕਰਵਾਇਆ। ਅਕਸ਼ਰ ਪਟੇਲ ਵੀ ਕੁਝ ਖਾਸ ਨਹੀਂ ਕਰ ਸਕੇ ਅਤੇ 12 ਗੇਂਦਾਂ 'ਤੇ 1 ਚੌਕੇ ਦੀ ਮਦਦ ਨਾਲ 8 ਦੌੜਾਂ ਬਣਾਉਣ ਤੋਂ ਬਾਅਦ ਰਿਸ਼ਾਦ ਹੁਸੈਨ ਦੇ ਹੱਥੋਂ ਕੈਚ ਅਤੇ ਬੋਲਡ ਹੋ ਗਏ।

 ਸ਼ੁਭਮਨ ਗਿੱਲ ਨੇ ਸੈਂਕੜਾ ਲਗਾਇਆ

 ਇਸ ਤੋਂ ਬਾਅਦ ਕੇਐੱਲ ਰਾਹੁਲ ਨੇ ਕ੍ਰੀਜ਼ 'ਤੇ ਆ ਕੇ ਸ਼ੁਭਮਨ ਗਿੱਲ ਦਾ ਸਾਥ ਦਿੱਤਾ। ਦੋਵਾਂ ਨੇ ਪੰਜਵੀਂ ਵਿਕਟ ਲਈ 87 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ ਅਤੇ ਭਾਰਤ ਨੂੰ 6 ਵਿਕਟਾਂ ਨਾਲ ਜਿੱਤ ਦਿਵਾਈ। ਭਾਰਤ ਲਈ ਸ਼ੁਭਮਨ ਗਿੱਲ ਨੇ 125 ਗੇਂਦਾਂ ਵਿੱਚ 9 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ ਆਪਣਾ ਸੈਂਕੜਾ ਪੂਰਾ ਕੀਤਾ। ਇਹ ਗਿੱਲ ਦਾ ਅੰਤਰਰਾਸ਼ਟਰੀ ਵਨਡੇ ਕਰੀਅਰ ਦਾ 8ਵਾਂ ਅਤੇ ਚੈਂਪੀਅਨਜ਼ ਟਰਾਫੀ ਵਿੱਚ ਪਹਿਲਾ ਸੈਂਕੜਾ ਹੈ। ਉਸ ਨੇ 101 ਦੌੜਾਂ ਦੀ ਅਜੇਤੂ ਪਾਰੀ ਖੇਡੀ। ਕੇਐੱਲ ਰਾਹੁਲ ਨੇ 47 ਗੇਂਦਾਂ 'ਤੇ 1 ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ 41 ਦੌੜਾਂ ਦੀ ਅਜੇਤੂ ਪਾਰੀ ਖੇਡੀ। ਬੰਗਲਾਦੇਸ਼ ਲਈ ਰਿਸ਼ਾਦ ਹੁਸੈਨ ਨੇ 2 ਅਤੇ ਤਨਜ਼ੀਮ ਹਸਨ ਸ਼ਾਕਿਬ ਅਤੇ ਮੁਸਤਫਿਜ਼ੁਰ ਰਹਿਮਾਨ ਨੇ 1-1 ਵਿਕਟ ਲਈ।

ਮੁਹੰਮਦ ਸ਼ਮੀ ਨੇ 5 ਵਿਕਟਾਂ ਲਈਆਂ

 ਇਸ ਤੋਂ ਪਹਿਲਾਂ ਬੰਗਲਾਦੇਸ਼ ਦੀ ਸ਼ੁਰੂਆਤ ਖ਼ਰਾਬ ਰਹੀ ਅਤੇ ਸੋਮਿਆ ਸਰਕਾਰ ਅਤੇ ਨਜ਼ਮੁਲ ਹਸਨ ਸ਼ਾਂਤੋ ਦੋਵੇਂ 0 ਦੇ ਵਿਅਕਤੀਗਤ ਸਕੋਰ 'ਤੇ ਆਊਟ ਹੋ ਗਏ। ਪਾਕਿਸਤਾਨ ਨੇ 2-2 ਵਿਕਟਾਂ ਗੁਆ ਦਿੱਤੀਆਂ। ਇੱਕ ਸਮੇਂ ਬੰਗਲਾਦੇਸ਼ ਦਾ ਸਕੋਰ 35/5 ਸੀ। ਜਾਕਰ ਅਲੀ ਨੇ 114 ਗੇਂਦਾਂ ਵਿੱਚ 4 ਚੌਕਿਆਂ ਦੀ ਮਦਦ ਨਾਲ 68 ਦੌੜਾਂ ਦੀ ਪਾਰੀ ਖੇਡੀ। ਇਸ ਨਾਲ ਤੋਹੀਦ ਹਰੋਡੇ ਨੇ 114 ਗੇਂਦਾਂ ਵਿੱਚ 6 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ ਆਪਣਾ ਸੈਂਕੜਾ ਪੂਰਾ ਕੀਤਾ। ਇਸ ਦੀ ਮਦਦ ਨਾਲ ਬੰਗਲਾਦੇਸ਼ ਨੇ 228 ਦੌੜਾਂ ਬਣਾਈਆਂ। ਭਾਰਤ ਲਈ ਮੁਹੰਮਦ ਸ਼ਮੀ ਨੇ 5 ਵਿਕਟਾਂ ਲਈਆਂ। ਸ਼ਮੀ ਨੇ 10 ਓਵਰਾਂ 'ਚ 53 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਉਸ ਨੇ ਸੌਮਿਆ ਸਰਕਾਰ 0, ਮੇਹਦੀ ਹਸਨ ਮਿਰਾਜ 5, ਜਾਕਰ ਅਲੀ 68, ਤਨਜ਼ੀਮ ਹਸਨ ਸਾਕਿਬ 8, ਤਸਕੀਨ ਅਹਿਮਦ 3 ਨੂੰ ਆਊਟ ਕੀਤਾ।