ਕੋਰੋਨਾ ਤੋਂ ਬਚਣ ਲਈ ਵਿਰਾਟ-ਅਨੁਸ਼ਕਾ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ, ਵੀਡੀਓ ਵਾਇਰਲ

ਏਜੰਸੀ

ਖ਼ਬਰਾਂ, ਖੇਡਾਂ

ਭਾਰਤ ਸਮੇਤ ਪੂਰੀ ਦੁਨੀਆ ਇਸ ਸਮੇਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੈ।

Photo

ਨਵੀਂ ਦਿੱਲੀ: ਭਾਰਤ ਸਮੇਤ ਪੂਰੀ ਦੁਨੀਆ ਇਸ ਸਮੇਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੈ। ਇਸ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭਾਰਤ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ 22 ਮਾਰਚ ਨੂੰ ਜਨਤਾ ਕਰਫਿਊ ਲਗਾਉਣ ਦੀ ਅਪੀਲ ਕੀਤੀ ਸੀ।

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਰਵੀ ਸ਼ਾਸਤਰੀ ਸਮੇਤ ਕਈ ਭਾਰਤੀ ਕ੍ਰਿਕਟਰਾਂ ਨੇ ਪੀਐਮ ਮੋਦੀ ਦੀ ਇਸ ਅਪੀਲ ਦਾ ਸਵਾਗਤ ਕੀਤਾ ਹੈ। ਹੁਣ ਵਿਰਾਟ ਅਤੇ ਉਹਨਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸੈਲਫ ਆਈਸੋਲੇਸ਼ਨ ਵਿਚ ਜਾਣ ਦੀ ਸਲਾਹ ਦਿੱਤੀ ਹੈ।

ਜਾਨਲੇਵਾ ਕੋਰੋਨਾ ਵਾਇਰਸ ਦੇ ਵਧ ਰਹੇ ਖਤਰੇ ਨੂੰ ਦੇਖਦੇ ਹੋਏ ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿੰਨਾ ਹੋ ਸਕੇ ਭੀੜ ਤੋਂ ਬਚਣ ਦੀ ਕੋਸ਼ਿਸ਼ ਕਰਨ। ਸਮਾਜ ਤੋਂ ਅਲੱਗ ਰਹਿਣਾ ਹੀ ਇਸ ਵਾਇਰਸ ਤੋਂ ਬਚਣ ਦਾ ਸਭ ਤੋਂ ਚੰਗਾ ਤਰੀਕਾ ਹੈ। ਵਿਰਾਟ ਅਤੇ ਅਨੁਸ਼ਕਾ ਨੇ ਇਕ ਵੀਡੀਓ ਬਣਾਇਆ, ਜਿਸ ਵਿਚ ਉਹਨਾਂ ਨੇ ਹਰੇਕ ਨੂੰ ਸੈਲਫ ਆਈਸੋਲੇਸ਼ਨ ਵਿਚ ਜਾਣ ਦੀ ਗੱਲ ਕਹੀ ਹੈ।

 

 

ਵਿਰਾਟ ਨੇ ਕਿਹਾ ਹੈ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਇਸ ਸਮੇਂ ਕਾਫ਼ੀ ਮੁਸ਼ਕਿਲ ਦੌਰ ਚੱਲ ਰਿਹਾ ਹੈ। ਇਸ ਕੋਰੋਨਾ ਵਾਇਰਸ ਨੂੰ ਰੋਕਣ ਦਾ ਬਸ ਇਕ ਹੀ ਤਰੀਕਾ ਹੈ ਕਿ ਅਸੀਂ ਇਕਜੁੱਟ ਹੋ ਕੇ ਰਹੀਏ। ਸਾਨੂੰ ਅਪਣੀ ਅਤੇ ਬਾਕੀਆਂ ਦੀ ਸੁਰੱਖਿਆ ਲਈ ਘਰ ‘ਤੇ ਰਹਿਣਾ ਚਾਹੀਦਾ ਹੈ ਅਤੇ ਇਸ ਵਾਇਰਸ ਨੂੰ ਫੈਲਣ ਤੋਂ ਰੋਕਣਾ ਚਾਹੀਦਾ ਹੈ। 

ਜ਼ਿਕਰਯੋਗ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੰਜ ਮੌਤਾਂ ਹੋ ਚੁੱਕੀਆਂ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਕੋਰੋਨਾ ਵਾਇਰਸ ਦੇ 4 ਮਾਮਲੇ ਸਾਹਮਣੇ ਆ ਚੁੱਕੇ ਹਨ।