ਵਰਲਡ ਕੱਪ ਤੋਂ ਪਹਿਲਾਂ ਮੁਹੰਮਦ ਸ਼ਮੀ ਨੂੰ ਵੱਡੀ ਰਾਹਤ, ਇਸ ਮਾਮਲੇ ਵਿਚ ਕੋਰਟ ਤੋਂ ਮਿਲੀ ਜ਼ਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਅਲੀਪੁਰ ਅਦਾਲਤ ਨੇ 2,000 ਰੁਪਏ ਦੇ ਮੁਚਲਕੇ 'ਤੇ ਮਿਲੀ ਜ਼ਮਾਨਤ

photo

 

 ਨਵੀਂ ਦਿੱਲੀ : ਵਿਸ਼ਵ ਕੱਪ ਅਤੇ ਆਸਟ੍ਰੇਲੀਆ ਖਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਘਰੇਲੂ ਹਿੰਸਾ ਮਾਮਲੇ 'ਚ ਰਾਹਤ ਮਿਲੀ ਹੈ। ਕੋਲਕਾਤਾ ਦੀ ਅਲੀਪੁਰ ਅਦਾਲਤ ਨੇ ਮੰਗਲਵਾਰ ਨੂੰ ਉਸ ਨੂੰ 2,000 ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ। ਮੁਹੰਮਦ ਸ਼ਮੀ ਕੋਲਕਾਤਾ ਦੀ ਅਲੀਪੁਰ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕੋਰਟ 'ਚ ਪੇਸ਼ ਹੋਏ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।

ਇਹ ਵੀ ਪੜ੍ਹੋ: ਮੋਗਾ ਕਾਂਗਰਸੀ ਆਗੂ ਬਲਜਿੰਦਰ ਬੱਲੀ ਕਤਲ ਮਾਮਲੇ 'ਚ ਪੁਲਿਸ 4 ਮੁਲਜ਼ਮ ਗ੍ਰਿਫ਼ਤਾਰ

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਆਪਣੀ ਸਾਬਕਾ ਪਤਨੀ ਹਸੀਨ ਜਹਾਂ ਦੁਆਰਾ ਲਗਾਏ ਗਏ ਘਰੇਲੂ ਹਿੰਸਾ ਦੇ ਦੋਸ਼ਾਂ 'ਤੇ ਕੋਲਕਾਤਾ ਦੀ ਅਲੀਪੁਰ ਕੋਰਟ 'ਚ ਪੇਸ਼ ਹੋਣਾ ਪਿਆ। ਏਸ਼ੀਆ ਕੱਪ ਟੂਰਨਾਮੈਂਟ ਖਤਮ ਹੋਣ ਤੋਂ ਬਾਅਦ ਉਹ ਸਿੱਧਾ ਕੋਲਕਾਤਾ ਪਹੁੰਚ ਗਿਆ। ਉਹ ਮੰਗਲਵਾਰ 19 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਹੁਣ ਇਸ ਵੱਡੇ ਬ੍ਰੇਕ ਤੋਂ ਬਾਅਦ ਉਹ ਆਸਟ੍ਰੇਲੀਆ ਖਿਲਾਫ ਘਰੇਲੂ ਵਨਡੇ ਸੀਰੀਜ਼ 'ਚ ਖੇਡ ਸਕਦੇ ਹਨ। ਇਸ ਤੋਂ ਤੁਰੰਤ ਬਾਅਦ ਆਈਸੀਸੀ ਵਨਡੇ ਵਿਸ਼ਵ ਕੱਪ ਖੇਡਿਆ ਜਾਣਾ ਹੈ।

ਇਹ ਵੀ ਪੜ੍ਹੋ: ਸੋਨੀਆ ਗਾਂਧੀ ਨੇ ਨਾਰੀ ਸ਼ਕਤੀ ਵੰਦਨ ਬਿੱਲ ਦਾ ਕੀਤਾ ਸਮਰਥਨ, ਕਿਹਾ-ਭਾਰਤ ਦੀਆਂ ਮਹਿਲਾਵਾਂ ਦਾ ਸਫ਼ਰ ਬਹੁਤ ਲੰਮਾ

ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ 'ਤੇ ਉਨ੍ਹਾਂ ਦੀ ਸਾਬਕਾ ਪਤਨੀ ਹਸੀਨ ਜਹਾਂ ਨੇ ਸਾਲ 2018 'ਚ ਘਰੇਲੂ ਹਿੰਸਾ ਅਤੇ ਬੇਰਹਿਮੀ ਦਾ ਮਾਮਲਾ ਦਰਜ ਕਰਵਾਇਆ ਸੀ। ਹਸੀਨ ਨੇ ਉਸ 'ਤੇ ਵਿਆਹ ਤੋਂ ਬਾਅਦ ਕੁੱਟਮਾਰ ਅਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ 'ਚ ਸਥਾਨਕ ਅਲੀਪੁਰ ਥਾਣੇ 'ਚ ਐੱਫ.ਆਈ.ਆਰ. ਦਰਜ ਕਰ ਲਈ ਸੀ। ਇਸ ਮਾਮਲੇ 'ਚ ਸ਼ਮੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਮਹਿਲਾ ਸ਼ਿਕਾਇਤ ਸੈੱਲ ਨੇ ਪੁੱਛਗਿੱਛ ਕੀਤੀ।