ਪੰਜਾਬ ਵਿਧਾਨ ਸਭਾ ਦੇ ਕਾਨੂੰਨ ਨਾਲ ਸਾਰੇ ਵਰਗਾਂ ਨੂੰ ਵੱਡੇ ਪੱਧਰ 'ਤੇ ਹੋਵੇਗਾ ਲਾਭ : ਸਿੰਗਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੰਗਲਾ ਨੇ ਕਿਹਾ ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਗਰੀਬਾਂ ਅਤੇ ਕਿਸਾਨਾਂ ਦੇ ਪੇਟ 'ਤੇ ਲੱਤ ਮਾਰਨ ਵਾਲੀ ਗੱਲ ਕੀਤੀ

Vijay Inder Singla

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਅਪਣਾ ਕਾਨੂੰਨ ਬਣਾਇਆ ਹੈ ਤੇ ਇਸ ਕਾਨੂੰਨ ਨਾਲ ਕਿਸਾਨਾਂ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਹੋਵੇਗਾ।

ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚ ਮੰਡੀਆਂ ਚਾਲੂ ਰਹਿਣਗੀਆਂ ਅਤੇ ਕਿਸਾਨਾਂ ਦੀ ਫਸਲ ਵਿਕੇਗੀ। ਉਹਨਾਂ ਕਿਹਾ ਕਿ ਐਮਐਸਪੀ ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਗਰੀਬਾਂ ਅਤੇ ਕਿਸਾਨਾਂ ਦੇ ਪੇਟ 'ਤੇ ਲੱਤ ਮਾਰਨ ਵਾਲੀ ਗੱਲ ਕੀਤੀ ਹੈ।

ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਦੂਜੀ ਵਾਰ ਅਪਣੀ ਕੁਰਸੀ ਅਤੇ ਸਰਕਾਰ ਦੀ ਪ੍ਰਵਾਹ ਨਹੀਂ ਕੀਤੀ ਤੇ ਇਹ ਬਿੱਲ ਪੇਸ਼ ਕੀਤਾ ਹੈ। ਦੱਸ ਦਈਏ ਕਿ ਸੂਬੇ ਦੇ ਕਿਸਾਨਾਂ ਅਤੇ ਖੇਤਾਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿਚ ਪੇਸ਼ ਕੀਤਾ।