ਸ਼ੁਭਮਨ ਗਿੱਲ ਨੇ ਬੰਗਲਾਦੇਸ਼ ਦੇ ਖ਼ਿਲਾਫ਼ ਟੈਸਟ ਮੈਚ 'ਚ ਬਣਾਇਆ ਰਿਕਾਰਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

2022 ਤੋਂ ਬਾਅਦ ਸਭ ਤੋਂ ਵੱਧ ਸੈਕੜੇ ਬਣਾਉਣ ਵਾਲੇ ਬੱਲੇਬਾਜ਼ ਬਣੇ

Shubman Gill made a record in the Test match against Bangladesh


Shubman Gill News:  ਕ੍ਰਿਕਟਰ ਸ਼ੁਭਮਨ ਗਿੱਲ ਨੇ ਬੰਗਲਾਦੇਸ਼ ਖਿਲਾਫ ਪਹਿਲੇ ਟੈਸਟ ਮੈਚ 'ਚ ਭਾਰਤ ਦੀ ਦੂਜੀ ਪਾਰੀ 'ਚ 119 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਹ ਗਿੱਲ ਦਾ ਟੈਸਟ ਵਿੱਚ ਪੰਜਵਾਂ ਸੈਂਕੜਾ ਹੈ ਜਦਕਿ ਅੰਤਰਰਾਸ਼ਟਰੀ ਕ੍ਰਿਕਟ 'ਚ ਇਹ ਉਨ੍ਹਾਂ ਦਾ 12ਵਾਂ ਸੈਂਕੜਾ ਸੀ।  ਸ਼ੁਭਮਨ ਗਿੱਲ ਨੇ ਆਪਣੀ ਸੈਂਕੜੇ ਵਾਲੀ ਪਾਰੀ ਦੌਰਾਨ ਅਜਿਹਾ ਕਾਰਨਾਮਾ ਕੀਤਾ ਕਿ ਅੱਜ ਉਸ ਦੇ ਪ੍ਰਸ਼ੰਸਕ ਵੀ ਦੰਗ ਰਹਿ ਗਏ।

ਸ਼ੁਭਮਨ ਗਿੱਲ ਨੇ ਆਪਣੀ ਸੈਂਕੜੇ ਵਾਲੀ ਪਾਰੀ ਦੌਰਾਨ 9 ਚੌਕੇ ਅਤੇ ਪੰਜ ਛੱਕੇ ਜੜੇ ਅਤੇ 176 ਗੇਂਦਾਂ 'ਤੇ 119 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਥੇ ਹੀ ਸ਼ੁਭਮਨ ਨੇ ਸੈਂਕੜਾ ਲਗਾਉਣ ਤੋਂ ਬਾਅਦ ਟ੍ਰੇਡਮਾਰਕ ਸਟਾਈਲ 'ਚ ਜਸ਼ਨ ਮਨਾਇਆ।

ਸਾਲ 2022 ਤੋਂ, ਉਹ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਸ਼ੁਭਮਨ ਇਸ ਸਾਲ ਕ੍ਰਿਕਟ ਦੇ ਸਭ ਤੋਂ ਲੰਬੇ ਫਾਰਮੈਟ ਵਿੱਚ ਭਾਰਤ ਲਈ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ।