ਕ੍ਰਿਕਟਰ ਗੋਤਮ ਗੰਭੀਰ ਬੀਜੇਪੀ ‘ਚ ਹੋਏ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਲੋਕ ਸਭਾ ਚੋਣਾਂ 2019 ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਬੀਤੇ ਕਈ ਦਿਨਾਂ ਤੋਂ ਇਸ ਲਿਸਟ...

Amit Shah and Gambhir

ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਬੀਤੇ ਕਈ ਦਿਨਾਂ ਤੋਂ ਇਸ ਲਿਸਟ ਦਾ ਇੰਤਜ਼ਾਰ ਸੀ, ਜੋ ‘ਹੋਲੀ’  ਦੇ ਦਿਨ ਆਕੇ ਖਤਮ ਹੋਇਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਸ ਵਾਰ ਵੀ ਵਾਰਾਣਸੀ ਤੋਂ ਚੋਣ ਲੜਨਗੇ। ਜਦੋਂ ਕਿ ਇਸ ਵਾਰ ਬੀਜੇਪੀ ਦੇ ਦਿੱਗਜ ਲਾਲ ਕ੍ਰਿਸ਼ਨ ਅਡਵਾਨੀ ਨੂੰ ਟਿਕਟ ਨਹੀਂ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਕ੍ਰਿਕਟਰ ਗੌਤਮ ਗੰਭੀਰ  ਨੇ ਭਾਰਤੀ ਜਨਤਾ ਪਾਰਟੀ ਦਾ ਹੱਥ ਫੜ੍ਹ ਲਿਆ ਹੈ। ਕ੍ਰਿਕਟਰ ਗੌਤਮ ਗੰਭੀਰ  ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਗੰਭੀਰ ਨੇ ਵਿੱਤ ਮੰਤਰੀ  ਅਰੁਣ ਜੇਟਲੀ ਅਤੇ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਦੀ ਹਾਜ਼ਰੀ ਵਿਚ ਭਾਜਪਾ ਦੀ ਮੈਂਬਰੀ ਲਈ ਵਿੱਤ ਮੰਤਰੀ ਅਰੁਣ ਜੇਟਲੀ ਨੇ ਕਿਹਾ ਕਿ ਬੀਜੇਪੀ ਲਗਾਤਾਰ ਆਪਣਾ ਵਿਸਥਾਰ ਕਰ ਰਹੀ ਹੈ, ਇਸ ਮੌਕੇ ਗੌਤਮ ਗੰਭੀਰ ਅੱਜ ਸਾਡੇ ਨਾਲ ਆਏ ਹਨ। ਉਹ ਦਿੱਲੀ  ਦੇ ਹੀ ਨਿਵਾਸੀ ਹੈ, ਇਸ ਦੌਰਾਨ ਉਨ੍ਹਾਂ ਨੇ ਕ੍ਰਿਕਟ ਦੇ ਖੇਤਰ ਵਿਚ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਗੌਤਮ ਗੰਭੀਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੈ,  ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਬੀਜੇਪੀ ਵਿਚ ਆਉਣ ਤੋਂ ਬਾਅਦ ਦੇਸ਼ ਲਈ ਕੁਝ ਖਾਸ ਕਰਨਾ ਚਾਹੁੰਦੇ ਹਨ