ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਗੁਰਪਤਵੰਤ ਪਨੂੰ ਨੂੰ ਪੰਜਾਬ ਲਿਆ ਕੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ - ਬੁੱਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

'ਗੁਰਪਤਵੰਤ ਸਿੰਘ ਪਨੂੰ ਵੱਲੋਂ ਪੈਸੇ ਦਾ ਲਾਲਚ ਦੇ ਕੇ ਭੋਲੇ ਭਾਲੇ ਨੌਜਵਾਨਾਂ ਨੂੰ ਉਕਸਾ ਕੇ ਪੰਜਾਬ ਤੇ ਗੁਆਂਢੀ ਸੂਬਿਆਂ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ'

Punjab Government should take stern action by bringing Gurpatwant Pannu to Punjab

ਬਟਾਲਾ : ਅੱਜ ਪੰਜਾਬ ਭਾਜਪਾ ਦੀ ਕਾਰਜਕਾਰਨੀ ਦੇ ਮੈਂਬਰ ਤੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਸਿੱਖਸ ਫਾਰ ਜਸਟਿਸ ਦੇ ਕਨਵੀਨਰ ਗੁਰਪਤਵੰਤ ਸਿੰਘ ਪਨੂੰ ਵੱਲੋਂ ਪੈਸੇ ਦਾ ਲਾਲਚ ਦੇ ਕੇ ਭੋਲੇ ਭਾਲੇ ਨੌਜਵਾਨਾਂ ਨੂੰ ਉਕਸਾ ਕੇ ਪੰਜਾਬ ਤੇ ਗੁਆਂਢੀ ਸੂਬਿਆਂ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਉਸ ਵੱਲੋਂ ਆਈਐਸਆਈ ਤੇ ਪਾਕਿਸਤਾਨ ਦੇ ਇਸ਼ਾਰੇ 'ਤੇ ਸਿੱਖ ਤੇ ਹਿੰਦੂ ਭਾਈਚਾਰੇ ਵਿੱਚ ਨਫਤਰ ਫੈਲਾਉਣ ਅਤੇ ਦੰਗੇ ਫਸਾਦ ਕਰਵਾਉਣ ਦੀ ਸਾਜਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਇਸ ਪ੍ਰਤੀ ਗੰਭੀਰ ਨਹੀਂ ਹਨ। ਬੁੱਟਰ ਨੇ ਕਿਹਾ ਕਿ ਜੇਕਰ ਸਰਕਾਰ ਕੈਨੇਡਾ, ਅਮਰੀਕਾ ਤੇ ਜਰਮਨ ਤੋਂ ਖਾੜਕੂਆਂ ਨੂੰ ਫੜ ਕੇ ਪੰਜਾਬ ਲਿਆਂਦਾ ਦਾ ਸਕਦਾ ਹੈ ਤਾਂ ਪੰਜਾਬ ਦੀ ਆਪ ਸਰਕਾਰ ਗੁਰਪਤਵੰਤ ਪਨੂੰ ਨੂੰ ਪੰਜਾਬ ਕਿਉਂ ਨਹੀਂ ਲਿਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਦੀ ਗੰਭੀਰਤਾ ਦਾ ਅੰਦਾਜਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਪਨੂੰ ਸੰਨ 1985 ਤੋਂ ਅਮਰੀਕ ਵਿੱਚ ਰਹਿ ਰਿਹਾ ਹੈ।

ਪਰ ਪੰਜਾਬ ਪੁਲਿਸ ਅਜੇ ਵੀ ਪਨੂੰ ਨੂੰ ਸੈਕਟਰ-15 ਚੰਡੀਗੜ ਦੇ ਐਡਰੈਸ 'ਤੇ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੂੰ ਭਾਈਚਾਰਕ ਸਾਂਝ ਨੂੰ ਬਚਾਉਣ ਲਈ ਤੁਰੰਤ ਹਵਾਲਗੀ ਰਾਹੀਂ ਗੁਰਪਤਵੰਤ ਪਨੂੰ ਨੂੰ ਅਮਰੀਕਾ ਤੋਂ ਭਾਰਤ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿੱਖਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹੈ ਜਿਸ ਕਰਕੇ ਪ੍ਰਧਾਨਮੰਤਰੀ ਨਰਿੰਦਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲਵਾਉਣ ਅਤੇ ਕਾਲੀਆ ਸੂਚੀਆਂ ਖਤਮ ਕਰਕੇ ਅੰਤਰਰਾਸ਼ਟਰੀ ਪੱਧਰ 'ਤੇ ਸਿੱਖ ਭਾਈਚਾਰੇ ਦਾ ਮਨ ਜਿੱਤਿਆ ਹੈ।

ਉਨ੍ਹਾਂ ਕਿਹਾ ਕਿ ਮੋਦੀ ਦੇ ਯਤਨਾ ਸਦਕਾ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਜੇਲ੍ਹ ਅੰਦਰ ਗਿਆ ਹੈ ਅਤੇ ਤਕਰੀਬਨ 38 ਸਾਲ ਬਾਅਦ ਉੱਤਰ ਪ੍ਰਦੇਸ਼ ਵਿੱਚ 1984 ਦੇ ਦੰਗਿਆ ਨਾਲ ਸਬੰਧਿਤ ਕੇਸਾਂ ਦੀ ਮੁੜ ਜਾਂਚ ਲਈ ਵਿਸ਼ੇਸ਼ ਕਮੇਟੀ ਬਣੀ ਹੈ। ਉਨ੍ਹਾਂ ਕਿਹਾ ਕਿ ਪੰਨੂੰ ਨੂੰ ਚਾਹੀਦਾ ਹੈ ਕਿ ਉਹ ਆਈਐਸਆਈ ਤੋਂ ਨਿੱਜੀ ਫਾਇਦਿਆਂ ਲਈ ਪੰਜਾਬ ਦੇ ਭਾਈਚਾਰੇ ਵਿੱਚ ਜ਼ਹਿਰ ਨਾ ਘੋਲੇ।