ACMM ਅਦਾਲ ਕਰੇਗੀ ਬ੍ਰਿਜ ਭੂਸ਼ਣ ਵਿਰੁਧ ਜਿਨਸੀ ਸ਼ੋਸ਼ਣ ਮਾਮਲੇ ਦੀ ਸੁਣਵਾਈ 

ਏਜੰਸੀ

ਖ਼ਬਰਾਂ, ਖੇਡਾਂ

27 ਜੂਨ ਨੂੰ ਅਦਾਲਤ ਵਿਚ ਹੋਵੇਗੀ ਮਾਮਲੇ ਦੀ ਸੁਣਵਾਈ 

Brij Bhushan Sharan Singh

ਨਵੀਂ ਦਿੱਲੀ  : ਰਾਸ਼ਟਰੀ ਰਾਜਧਾਨੀ ਦੇ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਸੀ. ਐਮ. ਐਮ.) ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐਫ਼.ਆਈ.) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਛੇ ਮਹਿਲਾ ਪਹਿਲਵਾਨਾਂ ਵਲੋਂ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਨੂੰ ਉਸ ਅਦਾਲਤ ਨੂੰ ਸੌਂਪ ਦਿਤਾ, ਜੋ ਇਕ ਸਬੰਧਤ ਮਾਮਲੇ ਦੀ ਪਹਿਲਾਂ ਤੋਂ ਸੁਣਵਾਈ ਕਰ ਰਹੀ ਹੈ। 

ਇਹ ਵੀ ਪੜ੍ਹੋ:  ਨਾਬਾਲਗ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਮੁੱਖ ਮੁਲਜ਼ਮ ਕਾਬੂ

ਸੀ.ਐਮ.ਐਮ. ਮਹਿਮਾ ਰਾਏ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਨਾਲ ਸਬੰਧਤ ਕੇਸ ਅਤੇ ਦਿੱਲੀ ਪੁਲਿਸ ਦੀ ਚਾਰਜਸ਼ੀਟ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏ.ਸੀ.ਐਮ.ਐਮ.) ਹਰਜੀਤ ਸਿੰਘ ਜਸਪਾਲ ਨੂੰ ਭੇਜ ਦਿਤੀ। ਸੀ.ਐਮ.ਐਮ. ਨੇ ਦਿੱਲੀ ਪੁਲਿਸ ਦੇ ਵਕੀਲ ਦੀਆਂ ਉਨ੍ਹਾਂ ਦਲੀਲਾਂ ਦਾ ਨੋਟਿਸ ਲਿਆ, ਜਿਸ ਵਿਚ ਕਿਹਾ ਗਿਆ ਹੈ ਕਿ ਏ.ਸੀ.ਐਮ.ਐਮ. ਅਦਾਲਤ ਮਹਿਲਾ ਪਹਿਲਵਾਨਾਂ ਦੇ ਦੋਸ਼ਾਂ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਬੇਨਤੀ ’ਤੇ ਵਿਚਾਰ ਕਰ ਰਹੀ ਹੈ।

ਇਸ ਮਾਮਲੇ ਦੀ ਸੁਣਵਾਈ ਹੁਣ 27 ਜੂਨ ਨੂੰ ਏ.ਸੀ.ਐਮ.ਐਮ. ਅਦਾਲਤ ਵਿਚ ਹੋਵੇਗੀ। ਮਹਿਲਾ ਪਹਿਲਵਾਨਾਂ ਦੇ ਵਿਰੋਧ ਨੂੰ ਕਈ ਵਿਰੋਧੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲਿਆ ਹੈ। ਦਿੱਲੀ ਪੁਲਿਸ ਨੇ 15 ਜੂਨ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਜਿਨਸੀ ਸ਼ੋਸ਼ਣ ਵਰਗੇ ਕਈ ਅਪਰਾਧਾਂ ਲਈ ਚਾਰਜਸ਼ੀਟ ਦਾਇਰ ਕੀਤੀ ਸੀ।