ਮੀਂਹ ਕਾਰਨ ਟੀ-20 ਦਾ ਤੀਜਾ ਮੈਚ ਹੋਇਆ ਟਾਈ, ਭਾਰਤ ਨੇ 1-0 ਨਾਲ ਜਿੱਤੀ ਸੀਰੀਜ਼
ਅਰਸ਼ਦੀਪ ਸਿੰਘ ਤੇ ਸਿਰਾਜ ਨੇ ਲਈਆਂ 4-4 ਵਿਕਟਾਂ
India win rain-marred T20 series after third match ends in tie
ਨੇਪੀਅਰ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ ਤੀਜਾ ਅਤੇ ਆਖ਼ਰੀ ਟੀ-20 ਅੰਤਰਰਾਸ਼ਟਰੀ ਮੈਚ ਮੰਗਲਵਾਰ ਨੂੰ ਮੀਂਹ ਕਾਰਨ ਸਮਾਪਤ ਹੋ ਗਿਆ ਅਤੇ ਹਾਰਦਿਕ ਪਾਂਡਿਆ ਦੀ ਅਗਵਾਈ ਵਾਲੀ ਟੀਮ ਨੇ1-0 ਨਾਲ ਸੀਰੀਜ਼ ਜਿੱਤ ਲਈ ਹੈ। ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅਤੇ ਮੁਹੰਮਦ ਸਿਰਾਜ ਦੀਆਂ ਚਾਰ-ਚਾਰ ਵਿਕਟਾਂ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ 19.4 ਓਵਰਾਂ 'ਚ 160 ਦੌੜਾਂ 'ਤੇ ਆਊਟ ਕਰ ਦਿੱਤਾ।
ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ 9 ਓਵਰਾਂ ਵਿਚ ਚਾਰ ਵਿਕਟਾਂ ’ਤੇ 75 ਦੌੜਾਂ ਬਣਾ ਲਈਆਂ ਸਨ ਪਰ ਮੀਂਹ ਕਾਰਨ ਖੇਡ ਨੂੰ ਰੋਕਣਾ ਪਿਆ। ਕਪਤਾਨ ਪਾਂਡਿਆ 30 ਅਤੇ ਦੀਪਕ ਹੁੱਡਾ 9 ਦੌੜਾਂ ਬਣਾ ਕੇ ਖੇਡ ਰਹੇ ਸਨ।
ਅੰਪਾਇਰਾਂ ਨੇ ਮੈਚ ਨੂੰ ਸਮਾਪਤ ਕਰ ਦਿੱਤਾ ਅਤੇ ਦੋਵਾਂ ਟੀਮਾਂ ਦੇ ਕਪਤਾਨਾਂ ਨੇ ਹੱਥ ਮਿਲਾਇਆ। ਦੱਸ ਦੇਈਏ ਕਿ ਪਹਿਲਾ ਟੀ-20 ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ ਜਦਕਿ ਦੂਜੇ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ ਸੀ।