IND U-19 vs BAN U-19: ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਰਚਿਆ ਇਤਿਹਾਸ, ਅੰਡਰ-19 ਮਹਿਲਾ ਏਸ਼ੀਆ ਕੱਪ ਦਾ ਜਿੱਤਿਆ ਪਹਿਲਾ ਖਿਤਾਬ
IND U-19 vs BAN U-19:
India won the first title of Under-19 Women's Asia Cup IND U-19 vs BAN U-19
India won the first title of Under-19 Women's Asia Cup IND U-19 vs BAN U-19: ਭਾਰਤੀ ਮਹਿਲਾ ਅੰਡਰ-19 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਲਾ ਅੰਡਰ-19 T20 ਏਸ਼ੀਆ ਕੱਪ 2023 ਦਾ ਖਿਤਾਬ ਜਿੱਤ ਲਿਆ। ਐਤਵਾਰ 22 ਦਸੰਬਰ ਨੂੰ ਕੁਆਲਾਲੰਪੁਰ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤੀ ਟੀਮ ਨੇ ਪੁਰਸ਼ ਅੰਡਰ-19 ਏਸ਼ੀਆ ਕੱਪ ਦੇ ਫਾਈਨਲ 'ਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ।
ਫਾਈਨਲ ਵਿੱਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਭਾਰਤੀ ਬੱਲੇਬਾਜ਼ਾਂ ਦੀ ਸ਼ੁਰੂਆਤ ਧੀਮੀ ਰਹੀ ਪਰ ਸਲਾਮੀ ਬੱਲੇਬਾਜ਼ ਜੀ ਤ੍ਰਿਸ਼ਾ ਨੇ 47 ਗੇਂਦਾਂ 'ਤੇ 52 ਦੌੜਾਂ ਦੀ ਜ਼ਬਰਦਸਤ ਪਾਰੀ ਖੇਡ ਕੇ ਟੀਮ ਨੂੰ 117 ਦੌੜਾਂ ਤੱਕ ਪਹੁੰਚਾਇਆ। ਜਵਾਬ 'ਚ ਬੰਗਲਾਦੇਸ਼ ਦੀ ਟੀਮ ਸਿਰਫ 76 ਦੌੜਾਂ 'ਤੇ ਹੀ ਸਿਮਟ ਗਈ।